ਭਗਵਾਨ ਵਾਲਮੀਕਿ ਤੀਰਥ ’ਚ ਬਣੇਗਾ ਯੂਪੀਐੱਸਈ ਪ੍ਰੀਖਿਆਵਾਂ ਲਈ ਤਿਆਰੀ ਕੇਂਦਰ: ਵੇਰਕਾ

3

ਅੰਮ੍ਰਿਤਸਰ (ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਭਗਵਾਨ ਵਾਲਮੀਕਿ ਦਾ ਸ਼ੁਕਰਾਨਾ ਕਰਨ ਲਈ ਰਾਮਤੀਰਥ ਪੁੱਜ ਕੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 100 ਕਰੋੜ ਰੁਪਏ ਦੀ ਲਾਗਤ ਨਾਲ ਇਸ ਪਵਿੱਤਰ ਸਥਾਨ ਦਾ ਵਿਕਾਸ ਕਰ ਰਹੀ ਹੈ, ਜਿਸ ਵਿੱਚ ਵਿਸ਼ੇਸ ਤੌਰ ’ਤੇ ਯੂਪੀਐੱਸਈ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕੇਂਦਰ ਬਣਾਇਆ ਜਾਵੇਗਾ। ਇਸ ਵਿੱਚ ਹੋਸਟਲ ਦੀ ਸਹੂਲਤ ਵੀ ਦਿੱਤੀ ਜਾਵੇਗੀ ਜਦਕਿ ਸਰਾਂ ਅਤੇ ਪੈਨੋਰਮਾ ’ਤੇ 23 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ 20 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ।

Leave a Reply