ਪਰਸ਼ੋਤਮ ਬੱਲੀ

ਬਰਨਾਲਾ, 20 ਮਈ

ਕਰੀਬ ਦੋ ਦਰਜਨ ਜਥੇਬੰਦੀਆਂ ਵੱਲੋਂ ਐਲਾਨੀ 26 ਮਈ ਨੂੰ ਬਰਨਾਲਾ ਵਿਖੇ ‘ਲੋਕ ਸੰਗਰਾਮ ਰੈਲੀ’ ਨੂੰ ਸਫਲ ਬਣਾਉਣ ਹਿਤ ਇੱਥੇ ਦਾਣਾ ਮੰਡੀ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾਈ ਆਗੂਆਂ ਦੀ ਮੀਟਿੰਗ ਕੀਤੀ ਗਈ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸੇ ਵੀ ਵੋਟ ਪਾਰਟੀ ਕੋਲ ਲੋਕਾਂ ਦੇ ਭਖਦੇ/ਬੁਨਿਆਦੀ ਮਸਲਿਆਂ ਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਨਾ ਕੋਈ ਪ੍ਰੋਗਰਾਮ ਹੈ ਤੇ ਨਾ ਹੀ ਸਿਆਸੀ ਇੱਛਾ ਸ਼ਕਤੀ ਹੈ।

ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਸਣੇ ਹੋਰ ਆਗੂਆਂ ਨੇ ਕਿਹਾ ਕਿ ਮੌਜੂਦਾ ਸਾਂਝੀ ਮੁਹਿੰਮ ਦੌਰਾਨ ਲੋਕਾਂ ਨੂੰ ਵੱਡੀ ਪੱਧਰ ਉੱਤੇ ਜਾਗ੍ਰਿਤ ਕੀਤਾ ਜਾ ਰਿਹਾ ਹੈ। ਆਗੂਆਂ ਲੋਕਾਂ ਨੂੰ ਅਪੀਲ ਕੀਤੀ ਕਿ 26 ਮਈ ਦੀ ਲੋਕ ਸੰਗਰਾਮ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ, ਨਾਲ ਹੀ ਬੁਲਾਰਿਆਂ ਨੇ ਅਗਲੇ ਦਿਨਾਂ ਵਿੱਚ ਭਾਜਪਾ ਲਈ ਚੋਣ ਪ੍ਰਚਾਰ ਕਰਨ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡਟਵਾਂ ਵਿਰੋਧ ਕਰਨ ਦਾ ਐਲਾਨ ਕੀਤਾ। ਅੱਜ ਸਟੇਜ ਸੰਚਾਲਨ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕੀਤਾ।

LEAVE A REPLY

Please enter your comment!
Please enter your name here