ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ

ਬਟਾਲਾ, 2 ਮਈ

ਭਾਜਪਾ ਦੇ ਸੀਨੀਅਰ ਆਗੂ ਜਗਦੀਸ਼ ਰਾਜ ਸਾਹਨੀ ਦਾ ਅੱਜ ਦੇਹਾਂਤ ਹੋ ਗਿਆ। ਉਹ ਵਿਧਾਨ ਸਭਾ ਹਲਕਾ ਤੋਂ ਤਿੰਨ ਵਾਰ ਵਿਧਾਇਕ ਅਤੇ 2007 ਤੋਂ 2012 ’ਚ ਅਕਾਲੀ-ਭਾਜਪਾ ਸਰਕਾਰ ਦੌਰਾਨ ਮੁੱਖ ਸੰਸਦੀ ਸਕੱਤਰ ਰਹੇ। ਪਰਿਵਾਰ ਅਨੁਸਾਰ ਸਾਹਨੀ ਦੀ ਹਾਲਤ ਵਿੱਚ ਨਿਘਾਰ ਆਉਣ ’ਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ ਪਰ ਨਿਮੋਨੀਆ ਹੋਣ ’ਤੇ ਅੱਜ ਦੁਪਹਿਰੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਪਰਮਿੰਦਰ ਸਿੰਘ ਗਿੱਲ ਸਮੇਤ ਹੋਰ ਆਗੂਆਂ ਨੇ ਸਾਹਨੀ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

LEAVE A REPLY

Please enter your comment!
Please enter your name here