ਪੱਤਰ ਪ੍ਰੇਰਕ

ਮੋਰਿੰਡਾ, 12 ਮਈ

ਭਾਰਤੀ ਜਨਤਾ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਸੁਭਾਸ਼ ਸ਼ਰਮਾ ਵੱਲੋਂ ਮੋਰਿੰਡਾ ਵਿੱਚ ਹਲਕੇ ਦਾ ਚੋਣ ਦਫ਼ਤਰ ਖੋਲ੍ਹਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਹਾਜ਼ਰ ਸਨ। ਇਸ ਤੋਂ ਪਹਿਲਾਂ ਸ੍ਰੀ ਸੁਭਾਸ਼ ਸ਼ਰਮਾ ਵੱਲੋਂ ਸਨਾਤਨ ਧਰਮ ਮੰਦਰ ਅਤੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਸਫਲਤਾ ਲਈ ਅਰਦਾਸ ਕੀਤੀ। ਸ੍ਰੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ, ਸਿੱਖ ਅਤੇ ਕਿਸਾਨ ਹਿਤੈਸ਼ੀ ਹਨ, ਜਿਨ੍ਹਾਂ ਵੱਲੋਂ ਜਿੱਥੇ ਪੰਜਾਬ ਲਈ ਆਈਆਈਟੀ, ਆਈਆਈਐੱਮ ਕਾਲਜ ਅਤੇ ਏਮਸ ਵਰਗੇ ਹਸਪਤਾਲ ਦਿੱਤੇ ਗਏ ਹਨ, ਉਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਲੰਮੇ ਸਮੇਂ ਤੋਂ ਸਿੱਖ ਸੰਗਤ ਵੱਲੋਂ ਕੀਤੀ ਜਾ ਰਹੀ ਅਰਦਾਸ ਪੂਰੀ ਕਰਨ ਦੀ ਨਿਮਾਣੀ ਜਿਹੀ ਕੋਸ਼ਿਸ਼ ਕਰਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ। ਇਸੇ ਤਰ੍ਹਾਂ ਸ੍ਰੀ ਮੋਦੀ ਵੱਲੋਂ 11 ਕਰੋੜ ਤੋਂ ਵੱਧ ਔਰਤਾਂ ਲਈ ਜਿੱਥੇ ਜਨਤਕ ਪਖਾਨੇ ਬਣਾਏ ਗਏ ਹਨ, ਉੱਥੇ ਹੀ 10 ਕਰੋੜ ਤੋਂ ਵੱਧ ਔਰਤਾਂ ਨੂੰ ਮੁਫਤ ਗੈਸ ਸਲੰਡਰ ਦਿੱਤੇ ਗਏ ਹਨ, ਜਦੋਂਕਿ 80 ਕਰੋੜ ਤੋਂ ਵੱਧ ਲੋਕਾਂ ਨੂੰ ਮੁਫਤ ਅਨਾਜ ਮਿਲ ਰਿਹਾ ਹੈ ਅਤੇ ਆਉਣ ਵਾਲੇ ਪੰਜ ਸਾਲਾਂ ਲਈ ਵੀ ਮਿਲਦਾ ਰਹੇਗਾ।

LEAVE A REPLY

Please enter your comment!
Please enter your name here