26.2 C
Miami
Monday, October 18, 2021
HomeLanguageਪੰਜਾਬੀਭਾਜਪਾ ਵਰਕਰਾਂ ਦੀ ਹੱਤਿਆ ਗੁੱਸੇ ਦਾ ਨਤੀਜਾ ਸੀ: ਟਿਕੈਤ

ਭਾਜਪਾ ਵਰਕਰਾਂ ਦੀ ਹੱਤਿਆ ਗੁੱਸੇ ਦਾ ਨਤੀਜਾ ਸੀ: ਟਿਕੈਤ

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਉਹ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਭਾਜਪਾ ਵਰਕਰਾਂ ਨੂੰ ਮਾਰਨ ਵਾਲਿਆਂ ਨੂੰ ਦੋਸ਼ੀ ਨਹੀਂ ਮੰਨਦੇ, ਕਿਉਂਕਿ ਉਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਵਾਹਨ ਹੇਠ ਦਰੜਨ ਦੀ ਘਟਨਾ ਖਿਲਾਫ਼ ਆਪਣਾ ਗੁੱਸਾ ਕੱਢਿਆ ਸੀ। ਇਥੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ’ਚ ਟਿਕੈਤ ਨੇ ਕਿਹਾ, ‘‘ਕਾਰਾਂ ਦੇ ਕਾਫ਼ਲੇ ਵੱਲੋਂ ਚਾਰ ਕਿਸਾਨਾਂ ਨੂੰ ਦਰੜਨ ਦੀ ਘਟਨਾ ਮਗਰੋਂ ਲਖੀਮਪੁਰ ਖੀਰੀ ਵਿੱਚ ਦੋ ਭਾਜਪਾ ਵਰਕਰਾਂ ਦੀ ਹੱਤਿਆ, ਜਵਾਬ ਵਿੱਚ ਕੀਤੀ ਕਾਰਵਾਈ ਸੀ।’’ ਉਨ੍ਹਾਂ ਕਿਹਾ ਕਿ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ, 10 ਹਜ਼ਾਰ ਕਿਸਾਨਾਂ ਤੇ ਸਥਾਨਕ ਕਿਸਾਨਾਂ ਦੀ ਕਮੇਟੀ ਦੀ ਸਹਿਮਤੀ ਨਾਲ ਹੀ ਮ੍ਰਿਤਕਾਂ ਦੇ ਵਾਰਸਾਂ ਨੂੰ 45 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 10 ਲੱਖ ਰੁਪਏ ਦੇਣੇ ਤੈਅ ਹੋਏ ਸਨ। ਉਨ੍ਹਾਂ ਕਿਹਾ ਕਿ ਮੋਰਚੇ ਨੂੰ ਯੂਪੀ ਪੁਲੀਸ ਦੀ ਕਾਰਗੁਜ਼ਾਰੀ ’ਤੇ ਭਰੋਸਾ ਨਹੀਂ ਹੈ, ਲਿਹਾਜ਼ਾ ਕਿਸਾਨਾਂ ਦੇ ਕਤਲ ਦੀ ਨਿਆਂਇਕ ਜਾਂਚ ਕੀਤੀ ਜਾਵੇ। ਇਸ ਦੌਰਾਨ ਕਿਸਾਨੀ ਸੰਕਟ ਬਾਰੇ ਇਕ ਕਾਨਕਲੇਵ ਨੂੰ ਸੰਬੋਧਨ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੌਰਾਨ ਮੌਤ ਦੇ ਮੂੰਹ ਪਏ 750 ਦੇ ਕਰੀਬ ਕਿਸਾਨਾਂ ਲਈ ਸੰਸਦ ਵਿੱਚ ਇਕ ਵਾਰ ਤਾਂ ਸੋਗ ਜ਼ਾਹਿਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਜਿਣਸਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਪ੍ਰਬੰਧ ਜਾਰੀ ਰੱਖਣ ਦਾ ਭਰੋਸਾ ‘ਸਿਰਫ਼ ਕਾਗਜ਼ਾਂ’ ਤੱਕ ਸੀਮਤ ਹੈ ਤੇ ਕਿਸਾਨ ਇਸ ਨੂੰ ਹਕੀਕੀ ਰੂਪ ਵਿੱਚ ਦੇਖਣਾ ਚਾਹੁੰਦੇ ਹਨ।

RELATED ARTICLES

Leave a Reply

- Advertisment -

You May Like

%d bloggers like this: