ਪਟਿਆਲਾ (ਖੇਤਰੀ ਪ੍ਰਤੀਨਿਧ): ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾਈ ਪ੍ਰਧਾਨ ਵਿਕਰਮਦੇਵ ਸਿੰਘ ਸਮੇਤ ਮੁਕੇਸ਼ ਕੁਮਾਰ, ਅਸ਼ਵਨੀ ਅਵਸਥੀ ਤੇ ਗਗਨ ਰਾਣੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 16 ਫਰਵਰੀ ਨੂੰ ‘ਭਾਰਤ ਬੰਦ’ ਅਤੇ ‘ਹੜਤਾਲ’ ਦੇ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਪੰਜਾਬ ਬੋਰਡ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਅੱਗੇ ਪਾਈਆਂ ਜਾਣ। ਉਨ੍ਹਾਂ ਕਿਹਾ ਕਿ 16 ਫਰਵਰੀ ਨੂੰ 12ਵੀਂ ਅਤੇ 10ਵੀਂ ਦੀਆਂ ਪ੍ਰੀਖਿਆਵਾਂ ਉਲੀਕੀਆਂ ਗਈਆਂ ਹਨ। ਉਸ ਦਿਨ ‘ਭਾਰਤ ਬੰਦ’ ਦੇ ਸੱਦੇ ਕਾਰਨ ਕਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਮੇਂ ਸਿਰ ਨਾ ਪਹੁੰਚ ਸਕਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ।

LEAVE A REPLY

Please enter your comment!
Please enter your name here