ਆਤਿਸ਼ ਗੁਪਤਾ

ਚੰਡੀਗੜ੍ਹ, 14 ਮਈ

ਚੰਡੀਗੜ੍ਹ ਤੋਂ ਇੰਡੀਆ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਕਾਂਗਰਸੀ ਨੇਤਾ ਨੇ ਸੈਕਟਰ 17 ਵਿੱਚ ਵੱਡਾ ਇਕੱਠ ਕੀਤਾ, ਜਿਸ ਤੋਂ ਬਾਅਦ ਉਹ ਆਪਣੇ ਸਮਰਥਕਾਂ ਸਮੇਤ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ, ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸਹਿ ਇੰਚਾਰਜ ਸੰਨੀ ਆਲੂਵਾਲੀਆ, ਮੇਅਰ ਕੁਲਦੀਪ ਕੁਮਾਰ ਟੀਟਾ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ, ਆਮ ਆਦਮੀ ਪਾਰਟੀ ਅਤੇ ਸਮਾਜਵਾਦੀ ਪਾਰਟੀ ਦੇ ਆਗੂ ਮੌਜੂਦ ਸਨ।

LEAVE A REPLY

Please enter your comment!
Please enter your name here