ਭੁੱਚੋ ਮੰਡੀ: ਨੈਣ ਜੋਤੀ ਚੈਰੀਟੇਬਲ ਸੁਸਾਇਟੀ ਵੱਲੋਂ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿੱਚ ਚੱਲ ਰਹੇ ਵੱਖ ਵੱਖ ਹਸਪਤਾਲਾਂ ਵਿੱਚ ਮੈਡੀਕਲ ਕੈਂਪ ਲਗਾਏ ਗਏ। ਇਸ ਵਿੱਚ ਪ੍ਰੈਸ ਕਲੱਬ ਦੇ ਪ੍ਰਧਾਨ ਬਿਰਜ ਸਿੰਗਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਰਾਮ ਸਰੂਪ ਜਿੰਦਲ ਮੈਮੋਰੀਅਲ ਚੈਰੀਟੇਬਲ ਅੱਖਾਂ ਦੇ ਹਸਪਤਾਲ ਵਿੱਚ ਡਾ. ਐਮਪੀ ਸਿੰਘ ਨੇ 157 ਮਰੀਜ਼ਾਂ, ਮਹਿੰਦਰ ਮੁਕੇਸ਼ ਬਾਂਸਲ ਚੈਰੀਟੇਬਲ ਦੰਦਾਂ ਦੇ ਹਸਪਤਾਲ ਵਿੱਚ ਡਾ. ਅੰਸ਼ੂ ਗਰਗ ਅਤੇ ਡਾ. ਨੁਪਰ ਨੇ 31 ਮਰੀਜ਼ਾਂ ਅਤੇ ਵਿਜਯਲਕਸਮੀ ਚੈਰੀਟੇਬਲ ਔਰਤ ਰੋਗ ਹਸਪਤਾਲ ਵਿੱਚ ਡਾ. ਸ਼ਾਇਨਾ ਕਾਂਸਲ ਨੇ 13 ਮਰੀਜ਼ਾਂ ਦੀ ਜਾਂਚ ਕੀਤੀ ਤੇ ਮਰੀਜ਼ਾਂ ਨੂੰ ਮੁਫ਼ਤ ਦਵਾਈ ਦਿੱਤੀ। ਲਾਲਾ ਵਾਸੁਦੇਵ ਮੰਗਲਾ ਚੈਰੀਟੇਬਲ ਕਲੀਨੀਕਲ ਲੈਬ ਵਿੱਚ ਮਰੀਜ਼ਾਂ ਦੇ ਟੈਸਟ ਚੈਰੀਟੇਬਲ ਰੇਟਾਂ ’ਤੇ ਕੀਤੇ ਗਏ। ਪ੍ਰਬੰਧਕਾਂ ਨੇ ਮਰੀਜ਼ਾਂ ਅਤੇ ਸਹਿਯੋਗੀਆਂ ਲਈ ਲੰਗਰ ਲਗਾਇਆ। ਮੰਦਰ ਦੇ ਸੰਸਥਾਪਕ ਜੋਗਿੰਦਰ ਕਾਕਾ, ਚੇਅਰਮੈਨ ਪਵਨ ਬਾਂਸਲ ਅਤੇ ਪ੍ਰਧਾਨ ਰਾਜ ਕੁਮਾਰ ਭੋਲਾ ਨੇ ਮੈਡੀਕਲ ਟੀਮਾਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ