ਜਗਮੋਹਨ ਸਿੰਘ

ਰੂਪਨਗਰ, 20 ਮਈ

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਵੱਲੋਂ ਘਾੜ ਇਲਾਕੇ ਦੇ ਪਿੰਡ ਪੁਰਖਾਲੀ ਵਿੱਚ ਚੋਣ ਮੀਟਿੰਗ ਕੀਤੀ ਗਈ। ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਦੇਖਰੇਖ ਹੇਠ ਹੋਈ ਇਸ ਚੋਣ ਮੀ‌ਟਿੰਗ ਵਿੱਚ ਬਲਾਕ ਪ੍ਰਧਾਨ ਚੌਧਰੀ ਚਰਨ ਸਿੰਘ ਬਰਦਾਰ ਨੇ 30 ਗੱਡੀਆਂ ਦੇ ਕਾਫਲੇ ਸਮੇਤ ਸ਼ਮੂਲੀਅਤ ਕਰ ਕੇ ਚੋਣ ਮੀਟਿੰਗ ਨੂੰ ਰੈਲੀ ਵਿੱਚ ਬਦਲ ਦਿੱਤਾ।

ਮੀ‌‌ਟਿੰਗ ਨੂੰ ਸੰਬੋਧਨ ਕਰਦਿਆਂ ਜਿੱਥੇ ਵਿਧਾਇਕ ਦਿਨੇਸ਼ ਚੱਢਾ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਲੋਕਾਂ ਨੂੰ ਝਾੜੂ ਦਾ ਬਟਨ ਦਬਾ ਕੇ ਮਾਲਵਿੰਦਰ ਸਿੰਘ ਕੰਗ ਨੂੰ ਜਿਤਾਉਣ ਦੀ ਅਪੀਲ ਕੀਤੀ, ਉੱਥੇ ਹੀ ਮਾਲਵਿੰਦਰ ਸਿੰਘ ਕੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਨੂੰ ਕਾਇਮ ਰੱਖਣ ਲਈ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੰਸਦ ਵਿੱਚ ਭੇਜਣ। ਇਸ ਮੌਕੇ ਬਲਾਕ ਪ੍ਰਧਾਨ ਚੌਧਰੀ ਚਰਨ ਸਿੰਘ, ਚੇਅਰਮੈਨ ਸੁਖਦੇਵ ਸਿੰਘ, ਪਿੰਕੀ ਪੁਰਖਾਲੀ, ਕੁਲਵੀਰ ਸਿੰਘ, ਨਰੈਣ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here