25.6 C
Miami
Wednesday, October 20, 2021
HomeLanguageਪੰਜਾਬੀਮੁੱਖ ਮੰਤਰੀ ਨੇ ਅਮਰਿੰਦਰ ਧੜੇ ਦੇ ਦੋ ਚੇਅਰਮੈਨ ਹਟਾਏ

ਮੁੱਖ ਮੰਤਰੀ ਨੇ ਅਮਰਿੰਦਰ ਧੜੇ ਦੇ ਦੋ ਚੇਅਰਮੈਨ ਹਟਾਏ


ਚੰਡੀਗੜ੍ਹ (ਟਨਸ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਨੇੜਲੇ ਨਗਰ ਸੁਧਾਰ ਟਰੱਸਟਾਂ ਦੇ ਦੋ ਚੇਅਰਮੈਨਾਂ ਨੂੰ ਹਟਾ ਦਿੱਤਾ ਹੈ। ਨਗਰ ਸੁਧਾਰ ਟਰੱਸਟ ਅੰਮਿ੍ਤਸਰ ਦਾ ਚੇਅਰਮੈਨ ਹੁਣ ਦਮਨਦੀਪ ਸਿੰਘ ਉੱਪਲ ਲਾ ਦਿੱਤਾ ਹੈ ਜੋ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਨੇੜਲੇ ਹਨ। ਅੰਮਿ੍ਤਸਰ ਦੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਬੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਜੋ ਕਿ ਅਮਰਿੰਦਰ ਸਿੰਘ ਦੇ ਕਰੀਬੀ ਸਨ। ਅੱਜ ਅੰਮ੍ਰਿਤਸਰ ਫੇਰੀ ਦੇ ਮੌਕੇ ਮੁੱਖ ਮੰਤਰੀ ਚੰਨੀ ਨੇ ਨਵਜੋਤ ਸਿੱਧੂ ਦੇ ਨੇੜਲੇ ਨੂੰ ਚੇਅਰਮੈਨ ਬਣਾਇਆ ਹੈ।

ਇਸੇ ਤਰ੍ਹਾਂ ਨਗਰ ਸੁਧਾਰ ਟਰੱਸਟ ਬਟਾਲਾ ਦਾ ਚੇਅਰਮੈਨ ਕਸਤੂਰੀ ਲਾਲ ਸੇਠ ਨੂੰ ਮੁੜ ਬਣਾ ਦਿੱਤਾ ਗਿਆ ਹੈ। ਚੇਤੇ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਕਸਤੂਰੀ ਲਾਲ ਸੇਠ ਨੂੰ ਹਟਾ ਦਿੱਤਾ ਸੀ ਜੋ ਕਿ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੇ ਨਜ਼ਦੀਕੀ ਸਨ ਅਤੇ ਉਨ੍ਹਾਂ ਦੀ ਜਗ੍ਹਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਕਰੀਬੀ ਪਵਨ ਕੁਮਾਰ ਪੰਮਾ ਨੂੰ ਚੇਅਰਮੈਨ ਬਣਾ ਦਿੱਤਾ ਸੀ। ਹੁਣ ਪੰਮਾ ਨੂੰ ਚੇਅਰਮੈਨੀ ਤੋਂ ਹਟਾ ਦਿੱਤਾ ਗਿਆ ਹੈ।


RELATED ARTICLES

Leave a Reply

- Advertisment -

You May Like

%d bloggers like this: