ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਇਥੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਅੱਜ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਜੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ…ਗੁਰੂ ਚਰਨਾਂ ’ਚ ਸੀਸ ਨਿਵਾਇਆ…ਦੇਸ਼ ’ਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਬਣੇ ਰਹਿਣ ਲਈ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀਆਂ ਕੀਤੀਆਂ…।’’