ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 12 ਮਈ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਪਾਰਟੀ ਵਿਧਾਇਕਾਂ ਨਾਲ ਮੀਟਿੰਗ ਕੀਤੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਇਹ ਉਨ੍ਹਾਂ ਦੀ ਵਿਧਾਇਕਾਂ ਨਾਲ ਪਹਿਲੀ ਮੁਲਾਕਾਤ ਸੀ। ਇਸ ਦੌਰਾਨ ਕੇਜਰੀਵਾਲ ਨੇ ਵਿਧਾਇਕਾਂ ਦੀ ਇਕਜੁੱਟਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜੇਲ੍ਹ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ। ਕੇਜਰੀਵਾਲ ਨੇ ਕਿਹਾ, ‘‘ਸੁਪਰੀਮ ਕੋਰਟ ਦਾ ਹੁਕਮ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ। ਰੱਬ ਚਾਹੁੰਦਾ ਹੈ ਕਿ ਅਸੀਂ ਕੁਝ ਕਰੀਏ। ਅਸੀਂ ਸਿਰਫ਼ ਜ਼ਰੀਆ ਹਾਂ, ਇਹ ਸਭ ਰੱਬ ਕਰ ਰਿਹਾ ਹੈ। ਜੇਲ੍ਹ ਦੇ ਅੰਦਰ ਵੀ ਸਾਰੇ ਵਿਧਾਇਕਾਂ ਬਾਰੇ ਜਾਣਕਾਰੀ ਸੀ।’’

LEAVE A REPLY

Please enter your comment!
Please enter your name here