ਨਵੀਂ ਦਿੱਲੀ, 24 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦੇਸ਼ਾਂ ਪੋਲੈਂਡ ਅਤੇ ਯੂਕਰੇਨ ਦੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਅੱਜ ਦਿੱਲੀ ਦੇ ਪਾਲਮ ਹਵਾਈ ਅੱਡੇ ’ਤੇ ਪਹੁੰਚੇ। ਸ੍ਰੀ ਮੋਦੀ ਨੇ ਯੂਕਰੇਨ ਦੇ ਇਤਿਹਾਸਕ ਦੌਰੇ ਮੌਕੇ ਉਥੋਂ ਦੇ ਰਾਸ਼ਟਰਪਤੀ ਵੋਲੋਦੋਮੀਰ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ। ਦੋਵਾਂ ਦੇਸ਼ਾਂ ਵਿਚਾਲੇ ਇਸ ਮੌਕੇ ਕਈ ਸਮਝੌਤਿਆਂ ’ਤੇ ਦਸਤਖ਼ਤ ਕੀਤੇ ਗਏ। ਸ੍ਰੀ ਮੋਦੀ ਦੇ ਯੂਕਰੇਨ ਦੌਰੇ ਦੀ ਪੱਛਮੀ ਮੁਲਕਾਂ ਨੇ ਪ੍ਰਸ਼ੰਸਾ ਕੀਤੀ।