ਭੋਪਾਲ, 7 ਜੂਨ

ਇਥੇ ਜੂਨੀਅਰ ਡਾਕਟਰਾਂ ਦੀ ਹੜਤਾਲ ਅੱਜ ਸਮਾਪਤ ਹੋ ਗਈ। ਇਹ ਡਾਕਟਰ ਆਪਣੇ ਭੱਤੇ ਵਧਾਉਣ ਦੀ ਮੰਗ ਨੂੰ ਲੈ ਕੇ ਛੇ ਦਿਨ ਤੋਂ ਹੜਤਾਲ ਕਰ ਰਹੇ ਸਨ। ਦੂਜੇ ਪਾਸੇ ਹਾਈ ਕੋਰਟ ਨੇ ਇਸ ਵੇਲੇ ਡਾਕਟਰਾਂ ਦੀ ਹੜਤਾਲ ਨੂੰ ਗਲਤ ਠਹਿਰਾਇਆ ਸੀ ਜਿਸ ਤੋਂ ਬਾਅਦ ਡਾਕਟਰਾਂ ਨੇ ਰੋਸ ਵਜੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਡਾਕਟਰਾਂ ਨੂੰ ਹੋਸਟਲ ਖਾਲੀ ਕਰਨ ਦੇ ਹੁਕਮ ਦੇ ਦਿੱਤੇ ਸਨ ਪਰ ਇਹ ਹੜਤਾਲ ਹੁਣ ਸਮਾਪਤ ਹੋ ਗਈ ਹੈ।

LEAVE A REPLY

Please enter your comment!
Please enter your name here