ਨਵੀਂ ਦਿੱਲੀ, 10 ਜੂਨ

ਮੁਲਕ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਰਮਿਆਨ ਯੂਥ ਕਾਂਗਰਸ (ਆਈਵਾਈਸੀ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਕਈ ਮੰਤਰੀਆਂ ਨੂੰ ਰੋਸ ਵਜੋਂ ਕੋਰੀਅਰ ਰਾਹੀਂ ਸਾਈਕਲ ਭੇਜੇ। ਯੂਥ ਕਾਂਗਰਸ ਦੇ ਕਾਰਕੁਨਾਂ ਨੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀ.ਵੀ. ਦੀ ਅਗਵਾਈ ਹੇਠ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਰੋਸ ਪ੍ਰਗਟਾਇਆ। ਆਈਵਾਈਸੀ ਦੇ ਮੈਂਬਰਾਂ ਨੇ ਰੋਸ ਵਜੋਂ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ, ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਤੇ ਮਹਿਲਾ ਤੇ ਬਾਲ ਭਲਾਈ ਮੰਤਰੀ ਸਮ੍ਰਿਤੀ ਇਰਾਨੀ ਨੂੰ ਸਾਈਕਲ ਭੇਜੇ। ਕਾਰਕੁਨਾਂ ਨੇ ਕੇਂਦਰ ਸਰਕਾਰ ਨੂੰ ਸ਼ੀਸ਼ਾ ਵੀ ਵਿਖਾਇਆ ਤਾਂ ਕਿ ਸਰਕਾਰ ਆਪਣੀ ਨੀਂਦ ਤੋਂ ਜਾਗ ਸਕੇ ਤੇ ਆਪਣੇ ਵਾਅਦੇ ਯਾਦ ਕਰ ਸਕੇ ਜੋ ਇਸ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਸਨ। –ਏਜੰਸੀ

 

 

 

LEAVE A REPLY

Please enter your comment!
Please enter your name here