ਖੇਤਰੀ ਪ੍ਰਤੀਨਿਧ
ਪਟਿਆਲਾ, 28 ਅਪਰੈਲ
ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਅੱਜ ਰਾਜਪਰਾ ਹਲਕੇ ’ਚ ਵੀ ਕਿਸਾਨਾਂ ਨੇ ਵਿਰੋਧ ਕੀਤਾ। ਇਸ ਦੌਰਾਨ ਕਿਸਾਨ ਉਨ੍ਹਾਂ ਦੀ ਗੱਡੀ ਦੇ ਮੂਹਰੇ ਹੀ ਖੜ੍ਹ ਗਏ, ਜਿਨ੍ਹਾਂ ਨੂੰ ਪੁਲੀਸ ਨੇ ਖਿੱਚ ਕੇ ਪਾਸੇ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਉਹ ਤਾਂ ਕਿਸਾਨੀ ਮੰਗਾਂ ਨਾਲ ਸਬੰਧਿਤ ਕੁਝ ਸਵਾਲ ਕਰਨ ਆਏ ਸਨ ਪਰ ਜਦੋਂ ਪ੍ਰਨੀਤ ਕੌਰ ਨੇ ਗੱਲ ਨਾ ਕੀਤੀ ਤਾਂ ਉਨ੍ਹਾਂ ਨੇ ਘਿਰਾਓ ਕਰਕੇ ਆਪਣੇ ਰੋਸ ਦਾ ਇਜ਼ਹਾਰ ਕੀਤਾ। ਪ੍ਰਨੀਤ ਕੌਰ ਨੇ ਮੁੜ ਦੁਹਰਾਇਆ ਕਿ ਉਹ ਸੰਸਦ ’ਚ ਜਾ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਹਮੇਸ਼ਾ ਹੀ ਆਵਾਜ਼ ਬੁਲੰਦ ਕਰਦੇ ਰਹਿਣਗੇ।