ਇਕਬਾਲ ਸਿੰਘ ਸ਼ਾਂਤ

ਲੰਬੀ, 6 ਜੂਨ

ਪੱਕੇ ਕਰਨ ਦਾ ਚੋਣ ਵਾਅਦਾ ਪੂਰਾ ਨਾ ਹੋਣ ’ਤੇ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਿੰਡ ਬਾਦਲ ਰਿਹਾਇਸ਼ ਮੂਹਰੇ ਧਰਨਾ ਲਗਾ ਦਿੱਤਾ। ਇਸ ਮੌਕੇ ਮੁਲਾਜ਼ਮਾਂ ਨੇ ਸੂਬਾ ਸਰਕਾਰ ਵੱਲੋਂ ਬਣਾਈ ਪੰਜ ਮੰਤਰੀਆਂ ‘ਤੇ ਆਧਾਰਿਤ ਕਮੇਟੀ ਵੱਲੋਂ ਪੱਕਾ ਕਰਨ ਲਈ ਕੋਈ ਹੱਲ ਨਾ ਕੱਢਣ ਖ਼ਿਲਾਫ਼ ਤਿੱਖਾ ਰੋਸ ਜਤਾਇਆ। ਸੂਬੇ ਵਿਚ ਪਨਬਸ ਦੇ 18 ਡਿਪੂ, ਦੋ ਸਬ ਡਿਪੂ ਅਤੇ ਪੀਆਰਟੀਸੀ ਦੇ 9 ਡਿਪੂਆਂ ਦੇ ਕਰੀਬ 9 ਹਜ਼ਾਰ ਡਰਾਈਵਰ, ਕੰਡਕਟਰ ਅਤੇ ਵਰਕਸ਼ਾਪ ਮੁਲਾਜ਼ਮ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਹਨ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਅਤੇ ਜ਼ਿਲ੍ਹਾ ਆਗੂ ਹਰਜਿੰਦਰ ਸਿੰਘ ਸੇਖੋਂ ਨੇ ਕਿਹਾ ਕਿ 14 ਸਾਲਾਂ ਤੋਂ 12-13 ਹਜ਼ਾਰ ਰੁਪਏ ਪ੍ਰਤੀ ਮਹੀਨੇ ਠੇਕਾ ਆਧਾਰ ‘ਤੇ ਸੇਵਾਵਾਂ ਦੇ ਰਹੇ ਹਨ। ਕੈਪਟਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਮੌਕੇ ਮੁਲਾਜਮਾਂ ਪੱਕੇ ਕਰਨ ਦਾ ਵਾਅਦਾ ਕੀਤਾ ਸੀ।

LEAVE A REPLY

Please enter your comment!
Please enter your name here