ਲਖੀਮਪੁਰ ਖੀਰੀ ਹਿੰਸਾ: 11 ਘੰਟੇ ਤੋਂ ਵੱਧ ਸਮੇਂ ਦੀ ਪੁੱਛਗਿਛ ਮਗਰੋਂ ਕੇਂਦਰੀ ਮੰਤਰੀ ਦਾ ਪੁੱਤਰ ਗ੍ਰਿਫ਼ਤਾਰ

0


ਲਖੀਮਪੁਰ ਖੀਰੀ (ਯੂਪੀ), 9 ਅਕਤੂਬਰ

ਲਖੀਮਪੁਰ ਖੀਰੀ ਵਿਚ ਕਿਸਾਨਾਂ ਦੀ ਮੌਤ ਦੇ ਮਾਮਲੇ ਵਿਚ ਅੱਜ ਉੱਤਰ ਪ੍ਰਦੇਸ਼ ਪੁਲੀਸ ਦੀ ਅਪਰਾਧ ਸ਼ਾਖਾ ਦੇ ਦਫ਼ਤਰ ਵਿਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਏ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ 11 ਘੰਟੇ ਤੋਂ ਵੱਧ ਸਮੇਂ ਲੰਬੀ ਪੁੱਛਗਿਛ ਤੋਂ ਬਾਅਦ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਜਾਣਕਾਰੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਡੀਆਈਜੀ ਉਪੇਂਦਰ ਅਗਰਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਦਿਨ ਭਰ ਪੁੱਛ-ਪੜਤਾਲ ਕਰਨ ਮਗਰੋਂ ਉਨ੍ਹਾਂ ਨੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਆਸ਼ੀਸ਼ ਨੇ ਪੁੱਛਗਿਛ ਵਿਚ ਸਹਿਯੋਗ ਨਹੀਂ ਕੀਤਾ, ਜਿਸ ਕਾਰਨ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਆਸ਼ੀਸ਼ ਅੱਜ ਸਵੇਰੇ 10.30 ਵਜੇ ਅਪਰਾਧ ਸ਼ਾਖਾ ਦੇ ਦਫਤਰ ਵਿਚ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਇਆ। ਸੂਤਰਾਂ ਅਨੁਸਾਰ ਐੱਸਆਈਟੀ ਵੱਲੋਂ ਉਸ ਕੋਲੋਂ 11 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿਛ ਕੀਤੀ ਗਈ ਤੇ ਉਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੌਰਾਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ‘ਟੇਨੀ’ ਆਪਣੇ ਸਥਾਨਕ ਦਫਤਰ ਵਿੱਚ ਸਨ ਅਤੇ ਵਕੀਲਾਂ ਤੋਂ ਕਾਨੂੰਨੀ ਰਾਏ ਲੈ ਰਹੇ ਸਨ। ਆਸ਼ੀਸ਼ ਨੂੰ ਸ਼ੁੱਕਰਵਾਰ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਨਹੀਂ ਆਇਆ ਤੇ ਉਸ ਨੂੰ ਮੁੜ ਅੱਜ ਸਵੇਰੇ 11 ਵਜੇ ਤਲਬ ਕੀਤਾ ਗਿਆ ਸੀ।

 

 


Leave a Reply