26.2 C
Miami
Monday, October 18, 2021
HomeLanguageਪੰਜਾਬੀਲਖੀਮਪੁਰ ਹਿੰਸਾ: ਹਰਸਿਮਰਤ ਨੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਮੰਗੀ

ਲਖੀਮਪੁਰ ਹਿੰਸਾ: ਹਰਸਿਮਰਤ ਨੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਮੰਗੀ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 9 ਅਕਤੂਬਰ

ਲਖੀਮਪੁਰ ਖੀਰੀ ਦਾ ਦੌਰਾ ਕਰਨ ਮਗਰੋਂ ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕਰਵਾਉਣ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤ। ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਗੈਰ-ਭਾਜਪਾ ਸ਼ਾਸਿਤ ਸੂਬੇ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉੱਤਰ ਪ੍ਰਦੇਸ਼ ਪੁਲੀਸ ਕੇਂਦਰੀ ਗ੍ਰਹਿ ਰਾਜ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਦੀ ਸਥਿਤੀ ’ਚ ਨਹੀਂ ਹੈ।

ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਕਿ ਅਜੈ ਮਿਸ਼ਰਾ ਨੇ ਲੋਕਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ਼ ਹਿੰਸਾ ਲਈ ਭੜਕਾਇਆ, ਇਸ ਕਰਕੇ ਭਾਜਪਾ ਆਗੂ ਖ਼ਿਲਾਫ਼ ਤੁਰੰਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਚਾਰ-ਪੰਜ ਦਿਨ ਉਂਜ ਹੀ ਖੁੰਝਾ ਦਿੱਤੇ ਗਏ ਅਤੇ ਹੁਣ ਸੁਪਰੀਮ ਕੋਰਟ ਦੇ ਦਖਲ ਮਗਰੋਂ ਘਟਨਾ ਦੀ ਜਾਂਚ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਪੱਤਰਕਾਰ ਰਮਨ ਕਸ਼ਯਪ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਮੁਆਵਜ਼ਾ ਜਾਂ ਨੌਕਰੀ ਨਹੀਂ, ਇਸ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣੀ ਚਾਹੁੰਦੇ ਹਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉੱਤਰ ਪ੍ਰਦੇਸ਼ ਪੁਲੀਸ ਆਪਣਾ ਫਰਜ਼ ਨਿਭਾਉਣ ਵਿੱਚ ਨਾਕਾਮ ਰਹੀ ਹੈ। ਜ਼ਿਕਰਯੋਗ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਇਯਾਲੀ ਤੇ ਹਰਮੀਤ ਸਿੰਘ ਕਾਲਕਾ ਵੀ ਉਨ੍ਹਾਂ ਨਾਲ ਲਖੀਮਪੁਰ ਖੀਰੀ ਗਏ ਸਨ।

RELATED ARTICLES

Leave a Reply

- Advertisment -

You May Like

%d bloggers like this: