ਰਮੇਸ ਭਾਰਦਵਾਜ

ਲਹਿਰਾਗਾਗਾ, 12 ਅਪਰੈਲ

ਅੱਜ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਸਾਇਲੋ ਖ਼ਿਲਾਫ਼ ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਇਥੇ ਐੱਸਡੀਐੱਮ ਦਫਤਰ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਆਗੂਆਂ ਨੇ ਕਿਹਾ ਕਿ 11 ਅਪਰੈਲ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਪੰਜਾਬ ਵਿੱਚ ਪ੍ਰਾਈਵੇਟ ਸਾਇਲੋਜ਼ ਦੇ ਸਰਕਾਰੀਕਰਨ ਕਰਨ ਦੀ ਮੰਗ ਲਈ ਸੁਨਾਮ ਵਿਖੇ ਲੱਗੇ ਮੋਰਚੇ ਵਿੱਚ ਕਿਸਾਨ ਕਰਮਜੀਤ ਸਿੰਘ (50) ਪੁੱਤਰ ਗੁਰਬਚਨ ਸਿੰਘ ਸੰਗਤਪੁਰਾ ਬਲਾਕ ਲਹਿਰਾਗਾਗਾ ਦਾ ਦਿਲ ਦੀ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਕਿਸਾਨ ਦੀ  ਦੇਹ ਨੂੰ ਰਾਜਿੰਦਰਾ ਹਸਪਤਾਲ ਦੀ ਮੁਰਦਾਘਰ ਵਿੱਚ ਰੱਖਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਮਿਤ੍ਰਕ ਕਿਸਾਨ ਦੇ ਪਰਿਵਾਰ ਨੂੰ ਦਸ ਲੱਖ ਮੁਆਵਜ਼ਾ ਦਿੱਤਾ ਜਾਵੇ, ਸਾਰੇ ਕਰਜ਼ੇ ’ਤੇ ਲੀਕ ਮਾਰੀ ਜਾਵੇ ਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜਥੇਬੰਦੀ ਨੇ ਮੰਗਾਂ ਮੰਨਣ ਤੱਕ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੀ ਦੇਹ ਦਾ ਸਸਕਾਰ ਨਾ ਕਰਨ ਦਾ ਐਲਾਨ ਕੀਤਾ। ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਕਿਸਾਨਾਂ ਦਾ ਦਿਨ ਰਾਤ ਦਾ ਧਰਨਾ ਜਾਰੀ ਰਹੇਗਾ। ਐੱਸਡੀਐੱਮ ਸੂਬਾ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਕਾਗਜ਼ਾਤ ਸੌਂਪਣ ਬਾਅਦ ਅਗਲੀ ਕਾਰਵਾਈ ਕਰਨਗੇ।

LEAVE A REPLY

Please enter your comment!
Please enter your name here