ਲਾਅ ਯੂਨੀਵਰਸਿਟੀ ਦਾ ਗੇਟ ਬੰਦ ਕਰ ਕੇ ਧਰਨਾ ਲਾਇਆ

1


ਗੁਰਨਾਮ ਸਿੰਘ ਅਕੀਦਾ
ਪਟਿਆਲਾ, 20 ਸਤੰਬਰ

ਇੱਥੋਂ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਪ੍ਰਸ਼ਾਸਨ ਅਤੇ ਪੁਲੀਸ ਨੂੰ ਅੱਜ ਉਸ ਵੇਲੇ ਹੱਥਾਂ-ਪੈਰਾਂ ਦੀ ਪੈ ਗਈ ਜਦੋਂ ਯੂਨੀਵਰਸਿਟੀ ਦੇ ਗੇਟ ਨੂੰ ਪਿੰਡ ਸਿੱਧੂਵਾਲ ਦੇ ਲੋਕਾਂ ਨੇ ਘੇਰ ਲਿਆ। ਜ਼ਿਕਰਯੋਗ ਹੈ ਕਿ ਕਿ ਲਾਅ ਯੂਨੀਵਰਸਟੀ ਨੂੰ 50 ਏਕੜ ਜ਼ਮੀਨ ਦੇਣ ਬਦਲੇ ’ਵਰਸਿਟੀ ਵਿਚ ਵਕਾਲਤ ਦੀ ਪੜ੍ਹਾਈ ਲਈ ਇਕ ਸੀਟ ਪਿੰਡ ਸਿੱਧੂਵਾਲ ਦੇ ਬੱਚਿਆਂ ਲਈ ਰਾਖਵੀਂ ਹੈ, ਪਰ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਇਸ ਵਾਰ ਇਹ ਰਾਖਵੀਂ ਸੀਟ ਯੂਨੀਵਰਸਿਟੀ ਪ੍ਰਸ਼ਾਸਨ ਕਿਸੇ ਦਬਾਅ ਹੇਠ ਪਿੰਡ ਦੇ ਵਸਨੀਕ ਦੀ ਥਾਂ ਕਿਸੇ ਹੋਰ ਨੂੰ ਦਿੱਤੀ ਜਾ ਰਹੀ ਹੈ। ਇਸ ਕਥਿਤ ਧੱਕੇਸ਼ਾਹੀ ਦੇ ਵਿਰੋਧ ਵਿਚ ਪਿੰਡ ਵਾਸੀਆਂ ਨੇ ਯੂਨੀਵਰਸਿਟੀ ਦਾ ਗੇਟ ਬੰਦ ਕਰ ਕੇ ਧਰਨਾ ਲਗਾ ਦਿੱਤਾ। ਇਸ ਦੌਰਾਨ ਯੂਨੀਵਰਸਿਟੀ ਵਿਚ ਆਉਣ-ਜਾਣ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।


Leave a Reply