ਸ਼ਿਮਲਾ, 20 ਮਈ

ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਤੇ ਅਦਾਕਾਰਾ ਕੰਗਨਾ ਰਨੌਤ ਨੂੰ ਅੱਜ ਲਾਹੌਲ-ਸਪਿਤੀ ਦੇ ਕਾਜ਼ਾ ’ਚ ਸਥਾਨਕ ਲੋਕਾਂ ਤੇ ਕਾਂਗਰਸ ਕਾਰਕੁਨਾਂ ਨੇ ਕਾਲੇ ਝੰਡੇ ਦਿਖਾਏ ਅਤੇ ਭਾਜਪਾ ਦੀ ਸੂਬਾਈ ਇਕਾਈ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਕਾਫਲੇ ’ਤੇ ਪਥਰਾਓ ਕੀਤਾ ਗਿਆ। ਕਾਂਗਰਸ ਵਰਕਰਾਂ ਨੇ ਕੰਗਨਾ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਹਿਮਾਚਲ ਪ੍ਰਦੇਸ਼ ਭਾਜਪਾ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਕੇ ਚੋਣ ਅਧਿਕਾਰੀਆਂ ਦਾ ਤਬਾਦਲਾ ਕਰਨ ਤੇ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ ਕਿਉਂਕਿ ਕਾਂਗਰਸ ਤੇ ਭਾਜਪਾ ਦੋਵਾਂ ਨੂੰ ਇੱਕ-ਦੂਜੇ ਦੇ ਨੇੜੇ ਹੀ ਰੈਲੀਆਂ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।

LEAVE A REPLY

Please enter your comment!
Please enter your name here