ਝਾਬੂਆ, 11 ਫਰਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਭਾਜਪਾ ਅਗਾਮੀ ਲੋਕ ਸਭਾ ਚੋਣਾਂ ਵਿੱਚ 370 ਸੀਟਾਂ ਦਾ ਅੰਕੜਾ ਪਾਰ ਕਰ ਕੇ ਜਾਵੇਗੀ ਅਤੇ ਇੰਨਾ ਹੀ ਨਹੀਂ, ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਕਹਿ ਰਹੇ ਹਨ ਕਿ ਸੱਤਾਧਾਰੀ ਐੱਨਡੀਏ ਨੂੰ 400 ਤੋਂ ਵੱਧ ਸੀਟਾਂ ਮਿਲਣਗੀਆਂ। ਪ੍ਰਧਾਨ ਮੰਤਰੀ ਮੋਦੀ ਮੱਧ ਪ੍ਰਦੇਸ਼ ਵਿੱਚ 7,550 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਧਰ ਰੱਖਣ ਮਗਰੋਂ ਝਾਬੂਆ ਜ਼ਿਲ੍ਹੇ ਵਿੱਚ ਆਦਿਵਾਸੀ ਸਮਾਜ ਦੇ ਮੈਂਬਰਾਂ ਦੀ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਪ੍ਰਧਾਨ ਮੰਤਰੀ ਨੇ ਵੋਟਰਾਂ ਨੂੰ ਅਗਲੀਆਂ ਚੋਣਾਂ ਵਿੱਚ ਭਾਜਪਾ ਨੂੰ ਲੋਕ ਸਭਾ ਦੀਆਂ 543 ਵਿੱਚੋਂ 370 ਸੀਟਾਂ ਜਿਤਾਉਣ ਲਈ ਪਿਛਲੀਆਂ ਤਿੰਨ ਚੋਣਾਂ ਵਿੱਚ ਹਰੇਕ ਬੂਥ ’ਤੇ ਪਾਰਟੀ ਨੂੰ ਮਿਲੀਆਂ ਸਭ ਤੋਂ ਵੱਧ ਵੋਟਾਂ ਦੇ ਮੁਕਾਬਲੇ 370 ਵੱਧ ਵੋਟਾਂ ਯਕੀਨੀ ਬਣਾਉਣ ਲਈ ਆਖਿਆ।

LEAVE A REPLY

Please enter your comment!
Please enter your name here