ਸੁੱਚਾ ਸਿੰਘ ਪਸਨਾਵਾਲ

ਧਾਰੀਵਾਲ, 2 ਮਈ

ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਵੱਡੇ ਪੁੱਤਰ ਸਣੇ ਦੋ ਜਣਿਆਂ ਨੂੰ ਥਾਣਾ ਧਾਰੀਵਾਲ ਦੀ ਪੁਲੀਸ ਨੇ ਹੈਰੋਇਨ ਪੀਣ ਦੇ ਦੋਸ਼ ਹੇਠ ਅਤੇ ਤਿੰਨ ਹੋਰ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਨ੍ਹਾਂ ਦੀ ਪਛਾਣ ਪ੍ਰਕਾਸ਼ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਲੰਗਾਹ, ਹਾਲ ਆਬਾਦ ਪਿੰਡ ਰਣੀਆ ਅਤੇ ਰਾਜੇਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਮਿੱਲ ਕੁਆਰਟਰ ਧਾਰੀਵਾਲ ਵਜੋਂ ਹੋਈ। ਉੱਥੇ ਹੀ ਬੈਠੇ ਤਿੰਨ ਹੋਰ ਨੌਜਵਾਨਾਂ ਨੂੰ ਵੀ ਕਾਬੂ ਕੀਤਾ ਗਿਆ। ਇਨ੍ਹਾਂ ਵਿੱਚੋਂ ਆਦਿੱਤਿਆ ਮਹਾਜਨ ਕੋਲੋਂ 8 ਗ੍ਰਾਮ ਹੈਰੋਇਨ, ਕੁਨਾਲ ਕੋਲੋਂ 2.5 ਗ੍ਰਾਮ ਤੇ ਸੁਧੀਰ ਸਿੰਘ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲੀਸ ਨੇ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਉਧਰ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਉਨ੍ਹਾਂ ਦਾ ਲੜਕਾ ਸ਼ਾਮ ਨੂੰ ਧਾਰੀਵਾਲ ਵਿੱਚ ਇੱਕ ਦਰਜੀ ਕੋਲੋਂ ਆਪਣੇ ਕੱਪੜੇ ਲੈਣ ਗਿਆ ਸੀ, ਜਿਸ ਨੂੰ ਪੁਲੀਸ ਨੇ ਚੁੱਕ ਕੇ ਉਸ ’ਤੇ ਝੂਠਾ ਕੇਸ ਦਰਜ ਕੀਤਾ ਹੈ। ਇਹ ਸਭ ਸਿਆਸਤ ਤੋਂ ਪ੍ਰੇਰਿਤ ਹੈ।

LEAVE A REPLY

Please enter your comment!
Please enter your name here