ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੇ ਉਮੀਦਵਾਰਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਉਹ ਵੱਡੇ ਫਰਕ ਨਾਲ ਚੋਣਾਂ ਜਿੱਤਣਗੇ। ਸ੍ਰੀ ਜਾਖੜ ਅੱਜ ਇੱਥੇ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਲੋਕ ਸਭਾ ਚੋਣਾਂ ਸਬੰਧੀ ਮੀਟਿੰਗ ਕਰਨ ਲਈ ਪੁੱਜੇ ਸਨ। ਮੀਟਿੰਗ ਵਿੱਚ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਨੀ, ਸਕੱਤਰ ਸ੍ਰੀ ਨਿਵਾਸਲੂ ਸਣੇ ਹੋਰ ਆਗੂ ਸ਼ਾਮਲ ਸਨ। ਸ੍ਰੀ ਜਾਖੜ ਨੇ ਦਾਅਵਾ ਕੀਤਾ ਕਿ ਭਾਜਪਾ ਆਗੂ ਵਿਜੇ ਸਾਂਪਲਾ ਨਾਲ ਮੁਲਾਕਾਤ ਹੋਈ ਹੈ ਅਤੇ ਉਨ੍ਹਾਂ ਦੇ ਮਨ ਦੇ ਕੁਝ ਸ਼ੰਕੇ ਸਨ ਜੋ ਦੂਰ ਕੀਤੇ ਗਏ ਹਨ। ਉਹ ਵੀ ਲੋਕ ਸਭਾ ਚੋਣ ਲੜਨ ਦੇ ਇੱਛੁਕ ਸਨ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਸਾਂਪਲਾ ਹੁਣ ਭਾਜਪਾ ਨਾਲ ਹੀ ਰਹਿਣਗੇ ਅਤੇ ਹੁਣ ਕੋਈ ਮਤਭੇਦ ਨਹੀਂ ਹਨ। ਇਸ ਮੌਕੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ, ਰਾਣਾ ਗੁਰਮੀਤ ਸਿੰਘ ਸੋਢੀ ,ਕੇਵਲ ਸਿੰਘ ਢਿੱਲੋਂ , ਸ਼ਵੇਤ ਮਲਿਕ, ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਮਨਜੀਤ ਸਿੰਘ ਮੰਨਾ ਹਾਜ਼ਰ ਸਨ।

 

LEAVE A REPLY

Please enter your comment!
Please enter your name here