ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 14 ਮਈ

ਚੰਡੀਗੜ੍ਹ ਟਰੈਫਿਕ ਪੁਲੀਸ ਦੀ ਰੋਡ ਸੇਫਟੀ ਐਜੂਕੇਸ਼ਨ ਸੈੱਲ ਵਲੋਂ ਡੀਐਸਪੀ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਸੈਕਟਰ‘10 ਵਿੱਚ ਅੱਜ ਸੜਕ ਸੁਰੱਖਿਆ ਨਿਯਮਾਂ ਦਾ ਪਾਠ ਪੜ੍ਹਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਗੁਰਲੀਨ ਕੌਰ ਤੇ ਐਨਐਸਐਸ ਨੋਡਲ ਅਫਸਰ ਮਧੂ ਮਾਨ ਵੀ ਮੌਜੂਦ ਸਨ। ਇਸ ਮੌਕੇ ਡਿਪਲੋਮਾ ਪਹਿਲੇ ਸਾਲ ਦੀਆਂ 155 ਵਿਦਿਆਰਥੀਆਂ ਲਈ ਸੜਕ ਸੁਰੱਖਿਆ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਵਿਦਿਆਰਥਣਾਂ ਨੂੰ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨ, ਕਾਰ ਚਲਾਉਣ ਵੇਲੇ ਸੀਟ ਬੈਲਟ ਲਾਜ਼ਮੀ ਪਾਉਣ ਬਾਰੇ ਦੱਸਿਆ ਗਿਆ। ਇਸ ਮੌਕੇ ਸੜਕੀ ਹਾਦਸਿਆਂ ਦੀਆਂ ਵੀਡੀਓਜ਼ ਵੀ ਦਿਖਾਈਆਂ ਗਈਆਂ ਜਿਸ ਰਾਹੀਂ ਦੱਸਿਆ ਗਿਆ ਕਿ ਸੜਕੀ ਨਿਯਮਾਂ ਦਾ ਪਾਲਣ ਨਾ ਕਰਨਾ ਕਿੰਨਾ ਗੰਭੀਰ ਹੋ ਸਕਦਾ ਹੈ।

ਇਸ ਤੋਂ ਇਲਾਵਾ ਟਰੈਫਿਕ ਸੈਲ ਵੱਲੋਂ ਚਿਲਡਰਨ ਪਾਰਕ ਸੈਕਟਰ 23 ਵਿਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 38 ਵੈਸਟ ਦੇ ਵਿਦਿਆਰਥੀਆਂ ਲਈ ਸੜਕ ਸੁਰੱਖਿਆ ਸੈਸ਼ਨ ਕਰਵਾਇਆ ਗਿਆ।

LEAVE A REPLY

Please enter your comment!
Please enter your name here