ਪਾਇਲ: ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿੱਚ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ-ਰੇਖ ਹੇਠ 27ਵਾਂ ਵਿਸ਼ਵ ਸ਼ਾਂਤੀ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ। ਭਾਈ ਗੁਰਦੀਪ ਸਿੰਘ ਤੇ ਭਾਈ ਕੁਲਵੰਤ ਸਿੰਘ ਨੇ ਦੱਸਿਆ ਕਿ ਭਲਕੇ 12 ਮਈ ਨੂੰ ਸਵੇਰੇ 11 ਤੋਂ ਸ਼ਾਮ 3 ਵਜੇ ਤੱਕ ਸੰਤ ਸਮਾਗਮ ਹੋਵੇਗਾ। 13 ਮਈ ਨੂੰ ਸਵੇਰੇ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਸਕੂਲਾਂ ਦੇ ਬੱਚਿਆ ਵੱਲੋਂ ਪ੍ਰਰਾਥਨਾ ਕੀਤੀ ਜਾਵੇਗੀ। 14 ਮਈ ਨੂੰ ਵੱਖ-ਵੱਖ ਧਰਮਾਂ ਦੇ ਸੰਤਾਂ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਵਿਸ਼ਵ ਸ਼ਾਂਤੀ ਸਬੰਧੀ ਵਿਚਾਰਾਂ ਹੋਣਗੀਆਂ। 15 ਮਈ ਨੂੰ ਸਵੇਰੇ 10 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਵਿਸ਼ਵ ਸ਼ਾਂਤੀ ਲਈ ਅਰਦਾਸ ਹੋਵੇਗੀ। ਸੰਗਤ ਵਾਸਤੇ ਗੁਰੂ ਕੇ ਲੰਗਰ ਤੋਂ ਇਲਾਵਾ ਲਈ ਛਬੀਲਾਂ ਦੇ ਪ੍ਰਬੰਧ ਵੀ ਕੀਤੇ ਜਾਣਗੇ। -ਪੱਤਰ ਪ੍ਰੇਰਕ

LEAVE A REPLY

Please enter your comment!
Please enter your name here