25 C
Miami
Monday, October 18, 2021
HomeLanguageਪੰਜਾਬੀਸਜ਼ਾ ’ਤੇ ਫ਼ੈਸਲਾ ਆਉਣ ਤੋਂ ਪਹਿਲਾਂ ਡੇਰਾ ਮੁਖੀ ਮਿਲਣਾ ਚਾਹੁੰਦਾ ਹੈ ਮਾਂ...

ਸਜ਼ਾ ’ਤੇ ਫ਼ੈਸਲਾ ਆਉਣ ਤੋਂ ਪਹਿਲਾਂ ਡੇਰਾ ਮੁਖੀ ਮਿਲਣਾ ਚਾਹੁੰਦਾ ਹੈ ਮਾਂ ਤੇ ਹਨੀਪ੍ਰੀਤ ਨੂੰ

ਅਨਿਲ ਸ਼ਰਮਾ

ਰੋਹਤਕ, 10 ਅਕਤੂਬਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਬਾਅਦ ਡੇਰਾ ਮਖੀ ਨਿਰਾਸ਼ਾ ਹੈ ਤੇ ਉਹ ਦੋ ਦਿਨਾਂ ਤੋਂ ਠੀਕ ਤਰ੍ਹਾਂ ਖਾਣਾ ਵੀ ਨਹੀਂ ਖਾ ਰਿਹਾ। ਉਹ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਿੰਘ ਕਤਲ ਕੇਸ ‘ਚ ਸਜ਼ਾ’ ਤੇ ਫੈਸਲਾ ਆਉਣ ਤੋਂ ਪਹਿਲਾਂ ਉਸ ਨੇ ਆਪਣੀ ਮਾਂ ਅਤੇ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਮਿਲਣ ਦੀ ਇੱਛਾ ਜ਼ਾਹਰ ਕੀਤੀ ਹੈ ਪਰ ਜੇਲ੍ਹ ਪ੍ਰਸ਼ਾਸਨ ਨੇ ਇਨਕਾਰ ਕਰ ਦਿੱਤਾ ਹੈ। ਸਜ਼ਾ ‘ਤੇ ਆਉਣ ਵਾਲੇ ਫੈਸਲੇ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਵੱਖ -ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ।

 

 

RELATED ARTICLES

Leave a Reply

- Advertisment -

You May Like

%d bloggers like this: