ਸਰਬਜੀਤ ਸਿੰਘ ਭੰਗੂ

ਪਟਿਆਲਾ, 22 ਅਪਰੈਲ

ਸਰਕਾਰੀ ਹਸਪਤਾਲਾਂ ’ਚ ਡਾਕਟਰਾਂ ਦੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ‘ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ’ (ਪੀਸੀਐੱਮਐੱਸਏ) ਪੰਜਾਬ ਵੱਲੋਂ ਅੱਜ ਰਾਜ ਭਰ ਦੇ ਸਮੂਹ ਸਰਕਾਰੀ ਹਸਪਤਾਲਾਂ ਅਤੇ ਜਨਤਕ ਸਿਹਤ ਸੰਭਾਲ ਕੇਂਦਰਾਂ ਵਿੱਚ ਹੜਤਾਲ ਕੀਤੀ ਗਈ। ਭਾਵੇਂ ਇਹ ਹੜਤਾਲ ਅੱਜ ਦਿਨ ਭਰ ਲਈ ਉਲੀਕੀ ਗਈ ਸੀ ਪਰ ਇੱਕ ਦਿਨ ਪਹਿਲਾਂ ਹੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਜਿਸ ਕਰਕੇ ਜਥੇਬੰਦੀ ਨੇ ਇਹ ਹੜਤਾਲ ਦਿਨ ਭਰ ਦੀ ਥਾਂ ਸਿਰਫ਼ ਦੋ ਘੰਟਿਆਂ ਲਈ ਹੀ ਕੀਤੀ। ਇਸ ਦੌਰਾਨ ਸ਼ਹਿਰ ’ਚ ਰੋਸ ਮਾਰਚ ਵੀ ਕੀਤਾ ਗਿਆ।

LEAVE A REPLY

Please enter your comment!
Please enter your name here