ਪੱਤਰ ਪ੍ਰੇਰਕ

ਐੱਸ.ਏ.ਐੱਸ. ਨਗਰ (ਮੁਹਾਲੀ), 11 ਮਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਕਲਾਂ ਸਥਿਤ ਗੁਰਦੁਆਰਾ ਸ੍ਰੀ ਫਤਿਹ-ਏ-ਜੰਗ ਸਾਹਿਬ ਵਿਖੇ ‘ਸਰਹਿੰਦ ਫਤਿਹ ਦਿਵਸ’ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਦੂਜੇ ਦਿਨ ਵੱਖ-ਵੱਖ ਰਾਗੀ ਅਤੇ ਢਾਡੀ ਜਥਿਆਂ ਨੇ ਸੰਗਤ ਨੂੰ ਸਿੱਖ ਇਤਿਹਾਸ ਅਤੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਲੜੀਆਂ ਜੰਗਾਂ ਤੋਂ ਜਾਣੂ ਕਰਵਾਇਆ। ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਐਸਜੀਪੀਸੀ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਜਿੰਦਬੜੀ ਨੇ ਦੱਸਿਆ ਕਿ ਭਲਕੇ 12 ਮਈ ਨੂੰ ਸਵੇਰੇ 9 ਵਜੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸਿੱਖ ਆਗੂਆਂ ਵੱਲੋਂ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ ਅਤੇ ਅਰਦਾਸ ਤੋਂ ਬਾਅਦ ਸ਼ਹੀਦਾਂ ਦੇ ਖੂਨ ਨਾਲ ਰੰਗੀ ਚੱਪੜਚਿੜੀ ਦੀ ਪਵਿੱਤਰ ਧਰਤੀ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਸਰਹਿੰਦ ਫਤਿਹ ਮਾਰਗ ਕੱਢਿਆ ਜਾਵੇਗਾ। ਇਸ ਮੌਕੇ ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਚੱਪੜਚਿੜੀ ਕਲਾਂ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ, ਸੋਹਨ ਸਿੰਘ, ਜਗਤਾਰ ਸਿੰਘ, ਚੱਪੜਚਿੜੀ ਖੁਰਦ ਦੇ ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ, ਸੁਖਵਿੰਦਰ ਸਿੰਘ ਚੱਪੜਚਿੜੀ, ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਤਿੰਦਰ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here