ਨਿੱਜੀ ਪੱਤਰ ਪ੍ਰੇਰਕ

ਸਿਰਸਾ, 3 ਮਈ

ਜ਼ਿਲ੍ਹਾ ਸਿਰਸਾ ਵਿੱਚ ਕਰੋਨਾ ਕਾਰਨ ਪੰਜ ਔਰਤਾਂ ਸਮੇਤ ਸੱਤ ਜਣਿਆਂ ਦੀ ਮੌਤ ਹੋ ਗਈ, ਜਦੋਂਕਿ 361 ਨਵੇਂ ਕੇਸ ਪਾਜ਼ੇਟਿਵ ਆਏ ਹਨ। ਸਿਵਲ ਸਰਜਨ ਡਾ. ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ਵਿੱਚ ਪੰਜ ਔਰਤਾਂ ਸਮੇਤ ਸੱਤ ਜਣਿਆਂ ਦੀ ਮੌਤ ਹੋਈ ਹੈ ਜਦੋਂਕਿ 361 ਨਵੇਂ ਕੇਸ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ਵਿੱਚ 3635 ਸਰਗਰਮ ਕੇਸ ਹਨ। ਜਿਨ੍ਹਾਂ ਵਿੱਚੋਂ 102 ਨੂੰ ਨਾਗਰਿਕ ਹਸਪਤਾਲ ਦਾਖ਼ਲ ਕੀਤਾ ਗਿਆ ਹੈ ਜਦੋਂਕਿ 142 ਵਿਅਕਤੀ ਪ੍ਰਾਈਵੇਟ ਹਸਪਤਾਲਾਂ ’ਚ ਦਾਖ਼ਲ ਹਨ। 2701 ਵਿਅਕਤੀਆਂ ਦੀ ਘਰਾਂ ’ਚ ਇਲਾਜ ਚੱਲ ਰਿਹਾ ਹੈ। ਕਰੋਨਾਵਾਇਰਸ ਦੀ ਲਾਗ ਤੋਂ ਹੁਣ ਤੱਕ 11896 ਵਿਅਕਤੀ ਸਿਹਤਯਾਬ ਹੋਏ ਹਨ ਜਦੋਂਕਿ ਹੁਣ ਤੱਕ 183 ਜਣਿਆਂ ਦੀ ਮੌਤ ਹੋ ਚੁੱਕੀ ਹੈ।

ਜਲਾਲਾਬਾਦ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੀ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ਨਾਲ ਸਬੰਧਤ ਕਰਮਚਾਰੀ ਦੇ ਕਰੋਨਾ ਪਾਜ਼ੇਟਿਵ ਆਉਣ ਮਗਰੋਂ ਅੱਜ ਬੈਂਕ ’ਚ ਸੇਵਾਵਾਂ ਰੋਕ ਦਿੱਤੀਆਂ ਗਈਆਂ ਹਨ। ਬੈਂਕ ਕਰਮਚਾਰੀਆਂ ਨੇ ਗੱਲਬਾਤ ਦੱਸਿਆ ਕਿ ਇਕ ਮੁਲਾਜ਼ਮ ਦੇ ਕਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਬੈਂਕ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕਰਵਾਇਆ ਜਾ ਰਿਹਾ ਹੈ ਤੇ ਨਾਲ ਹੀ ਬੈਂਕ ਦੇ ਸਟਾਫ ਦੇ ਕਰੋਨਾ ਸਬੰਧੀ ਸੈਂਪਲਿੰਗ ਕਰਵਾਈ ਜਾ ਰਹੀ ਹੈ। 

LEAVE A REPLY

Please enter your comment!
Please enter your name here