ਨਵੀਂ ਦਿੱਲੀ, 3 ਮਾਰਚ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਐਨਐਚਏਆਈ ਅਧਿਕਾਰੀਆਂ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਅਨੁਸਾਰ ਮੁਲਜ਼ਮਾਂ ਵਿੱਚੋਂ ਇੱਕ ਜਨਰਲ ਮੈਨੇਜਰ ਅਤੇ ਪ੍ਰੋਜੈਕਟ ਡਾਇਰੈਕਟਰ ਵੀ ਸ਼ਾਮਲ ਹਨ। ਸੀਬੀਆਈ ਨੇ ਇਹ ਕਾਰਵਾਈ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਕੀਤੀ ਹੈ। ਇਨ੍ਹਾਂ ਅਧਿਕਾਰੀਆਂ ਨੇ ਪ੍ਰਾਈਵੇਟ ਕੰਪਨੀ ਦੇ ਮੁਲਾਜ਼ਮਾਂ ਤੋਂ ਰਿਸ਼ਵਤ ਦੀ ਰਕਮ ਹਾਸਲ ਕੀਤੀ ਸੀ। ਏਜੰਸੀ ਨੇ ਰਿਸ਼ਵਤ ਦੀ ਰਕਮ ਸਮੇਤ ਹੁਣ ਤੱਕ 1.10 ਕਰੋੜ ਰੁਪਏ ਜ਼ਬਤ ਕੀਤੇ ਹਨ। ਇਹ ਰਿਸ਼ਵਤ ਵੱਖ-ਵੱਖ ਸੜਕ ਪ੍ਰਾਜੈਕਟਾਂ ਵਿੱਚ ਮੁਕੰਮਲਤਾ ਸਰਟੀਫਿਕੇਟ ਜਾਰੀ ਕਰਨ, ਬਿੱਲਾਂ ਦੀ ਪ੍ਰੋਸੈਸਿੰਗ, ਐਵਾਰਡ ਕੀਤੇ ਕੰਮਾਂ ਸਬੰਧੀ ਲਈ ਗਈ ਸੀ।