ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 25 ਫਰਵਰੀ

ਇਥੋਂ ਦੇ ਸੇਂਟ ਜ਼ੇਵੀਅਰਜ਼ ਸੀਨੀਅਰ ਸੈਕੰਡਰੀ ਸਕੂਲ ਸੈਕਟਰ 44 ਦੇ ਪ੍ਰਾਇਮਰੀ ਵਿੰਗ ਦੀ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਵਧੀਕ ਪ੍ਰਿੰਸੀਪਲ ਗੈਵਿਨ ਬੌਂਡ ਅਤੇ ਚੰਦਨ ਐਸ ਪਟਵਾਲ, ਸਹਾਇਕ ਡਾਇਰੈਕਟਰ ਨਰੇਸ਼ ਹਾਂਡਾ ਅਤੇ ਐਨ. ਗਾਂਧੀ ਅਤੇ ਸੀਨੀਅਰ ਵਾਈਸ ਪ੍ਰਿੰਸੀਪਲ ਡੀ. ਪੰਤ ਮੌਜੂਦ ਸਨ। ਸਮਾਗਮ ਦੀ ਸ਼ੁਰੂਆਤ ਰਸਮੀ ਮਾਰਚ ਪਾਸਟ ਨਾਲ ਹੋਈ। ਇਸ ਤੋਂ ਬਾਅਦ ਵੱਖ ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਗੀਤ ਵੀ ਗਾਏ। ਵਧੀਕ ਪ੍ਰਿੰਸੀਪਲ ਚੰਦਨ ਐਸ ਪਟਵਾਲ ਨੇ ਮੰਚ ਸੰਚਾਲਨ ਕੀਤਾ। ਵਧੀਕ ਪ੍ਰਿੰਸੀਪਲ ਗੇਵਿਨ ਬੌਂਡ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਜੇਤੂਆਂ ਨੂੰ ਇਨਾਮ ਵੰਡੇ। ਉਨ੍ਹਾਂ ਖੇਡ ਵਿਭਾਗ ਨੂੰ ਸਾਲਾਨਾ ਅਥਲੈਟਿਕ ਮੀਟ ਦੀ ਸਫਲਤਾ ਲਈ ਵਧਾਈ ਵੀ ਦਿੱਤੀ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ।

LEAVE A REPLY

Please enter your comment!
Please enter your name here