ਨਵੀਂ ਦਿੱਲੀ, 2 ਸਤੰਬਰ
ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਅੱਜ ਇੱਥੇ ਮੀਟਿੰਗ ਹੋਈ ਜਿਸ ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਸੂਤਰਾਂ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਨਾਮ ਵੀ ਮਨਜ਼ੂਰ ਕੀਤੀ ਗਈ ਸੂਚੀ ਵਿੱਚ ਸ਼ਾਮਲ ਹੈ। ਕਾਂਗਰਸ ਦੇ ਹਰਿਆਣਾ ਇੰਚਾਰਜ ਦੀਪਕ ਬਾਬਰੀਆ ਨੇ ਕਿਹਾ ਕਿ ਬੁੱਧਵਾਰ ਤੱਕ ਅੰਤਿਮ ਸੂਚੀ ਜਾਰੀ ਕਰ ਦਿੱਤੀ ਜਾਵੇਗੀ। -ਪੀਟੀਆਈ