ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਗਸਤ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਥਾਨੇਸਰ (ਕੁਰੂਕਸ਼ੇਤਰ) ’ਚ ਵਿਧਾਨ ਸਭਾ ਹਲਕਾ ਪੱਧਰ ਦੀ ਚੋਣ ਰੈਲੀ ਦੌਰਾਨ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ’ਤੇ ਖ਼ਰੀਦੇਗੀ। ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਕਿਸਾਨਾਂ ਦੀਆਂ 14 ਫ਼ਸਲਾਂ ਐੱਮਐੱਸਪੀ ’ਤੇ ਖ਼ਰੀਦੀਆਂ ਜਾਂਦੀਆਂ ਹਨ। ਹੁਣ ਤਕਰੀਬਨ 10 ਹੋਰ ਫ਼ਸਲਾਂ ਐੱਮਐੱਸਪੀ ਦੇ ਘੇਰੇ ’ਚ ਆ ਜਾਣਗੀਆਂ। ਮੁੱਖ ਮੰਤਰੀ ਨੇ ਕਿਸਾਨਾਂ ਦਾ 133 ਕਰੋੜ ਰੁਪਏ ਤੋਂ ਵੱਧ ਦਾ ਆਬਿਆਨਾ ਮੁਆਫ਼ ਕਰਨ ਦਾ ਵੀ ਐਲਾਨ ਕੀਤਾ ਹੈ।

The submit ਹਰਿਆਣਾ ’ਚ ਐੱਮਐੱਸਪੀ ’ਤੇ ਖ਼ਰੀਦੀਆਂ ਜਾਣਗੀਆਂ ਸਾਰੀਆਂ ਫ਼ਸਲਾਂ: ਸੈਣੀ appeared first on Punjabi Tribune.

LEAVE A REPLY

Please enter your comment!
Please enter your name here