ਨਵੀਂ ਦਿੱਲੀ, 24 ਅਗਸਤ

ਕਾਂਗਰਸ ਦੀ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਆਪਣੇ ਆਪ ਵਿੱਚ ਮਜ਼ਬੂਤ ​​ਹੈ ਅਤੇ ਆਪਣੇ ਦਮ ’ਤੇ ਚੋਣਾਂ ਲੜੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਨੈਲੋ ਤੇ ਬਸਪਾ ਗੱਠਜੋੜ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਕਾਰਨ ਇਸ ਚੋਣ ਵਿੱਚ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਏਗਾ ਅਤੇ ਮੁੱਖ ਵਿਰੋਧੀ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ। ਸ਼ੈਲਜਾ ਨੇ ਇਹ ਵੀ ਕਿਹਾ ਕਿ ਕਾਂਗਰਸ ਆਮ ਤੌਰ ‘ਤੇ ਉਨ੍ਹਾਂ ਰਾਜਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕਰਦੀ, ਜਿਥੇ ਉਹ ਵਿਰੋਧੀ ਧਿਰ ਵਿੱਚ ਹੈ। ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ 1 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ 4 ਅਕਤੂਬਰ ਨੂੰ ਨਤੀਜਾ ਆਵੇਗਾ।

LEAVE A REPLY

Please enter your comment!
Please enter your name here