ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਸਿਵਲ ਹਸਪਤਾਲ ਵਿਚ ਖੁਦਕਿਸ਼ੀ ਕਰਨ ਦੇ ਮਾਮਲੇ ਵਿਚ ਖੰਨਾ ਪੁਲੀਸ ਨੇ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ’ਚੋਂ ਦੋ ਨੂੰ ਕਾਬੂ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਬੱਗਾ ਤੇ ਬਲਵੀਰ ਸਿੰਘ ਵਾਸੀ ਰਸੂਲੜਾ ਵਜੋਂ ਹੋਈ, ਜਦੋਂਕਿ ਤੀਜਾ ਮੁਲਜ਼ਮ ਅਕਾਸ਼ਦੀਪ ਸਿੰਘ ਫਰਾਰ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕੁਲਵਿੰਦਰ ਸਿੰਘ ਪਿੰਡ ਦੀ ਦੁਕਾਨ ’ਤੇ ਸਾਮਾਨ ਲੈਣ ਗਿਆ ਸੀ, ਜਿੱਥੇ ਉਸ ’ਤੇ ਤਿੰਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪਰਿਵਾਰਕ ਮੈਬਰਾਂ ਨੇ ਦੱਸਿਆ ਹਮਲਾਵਰ ਕੁਲਵਿੰਦਰ ਸਿੰਘ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਰਹੇ। ਇਸ ਡਰ ਤੋਂ ਕੁਲਵਿੰਦਰ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

LEAVE A REPLY

Please enter your comment!
Please enter your name here