ਮਹਿੰਦਰ ਸਿੰਘ ਰੱਤੀਆਂ

ਮੋਗਾ, 11 ਜੂਨ

ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਸਰਕਾਰ ’ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਨੇ ਨਸ਼ਾ ਖ਼ਤਮ ਕਰਨ, ਘਰ ਘਰ ਰੁਜ਼ਗਾਰ ਦੇਣ ਤੇ ਹੋਰ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਨਿਭਾਇਆ ਕੋਈ ਵੀ ਨਹੀਂ । ਸਾਢੇ ਚਾਰ ਸਾਲ ਬੀਤ ਗਏ ਹਨ ਹੁਣ ਕੋਈ ਉਮੀਦ ਨਹੀਂ ਬਚੀ ਹੈ। ਉਨ੍ਹਾਂ ਆਖਿਆ ਕਿ ਕੈਪਟਨ ਸਾਬ੍ਹ ਖ਼ੁਦ ਤਾਂ ਮਹਿਲ ’ਚੋਂ ਨਿਕਲਦੇ ਨਹੀਂ ਤੇ ਵਜ਼ੀਰ ਫ਼ਤਿਹ ਕਿੱਟ ਵਰਗੇ ਘੁਟਾਲੇ ਕਰ ਰਹੇ ਹਨ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫ਼ਾ ਦੇ ਕੇ ਆਰਾਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 2022 ਦੌਰਾਨ ‘ਆਪ’ ਪੰਜਾਬ ’ਚ ਸਰਕਾਰ ਬਣਾ ਕੇ ਦਿੱਲੀ ਦੇ ਕੇਜਰੀਵਾਲ ਦੇ ਮਾਡਲ ਨੂੰ ਇੰਨ-ਬਿੰਨ ਲਾਗੂ ਕਰੇਗੀ। ਇਥੇ ਉਨ੍ਹਾਂ ਸਥਾਨਕ ਸਰਕਟ ਹਾਊਸ ਵਿਖੇ ਉਨ੍ਹਾਂ ਮਰਹੂਮ ਕਾਂਗਰਸ ਆਗੂ ਸਾਬਕਾ ਐੱਸਜੀਪੀਸੀ ਮੈਂਬਰ ਕੁਲਦੀਪ ਸਿੰਘ ਢੋਸ ਦੇ ਪੁੱਤਰ ਦੇਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਸਾਬਕਾ ਭਾਜਪਾ ਕਿਸਾਨ ਵਿੰਗ ਸੂਬਾ ਆਗੂ ਕੇਵਲ ਸਿੰਘ ਬਰਾੜ ਤੇ ਹੋਰਾਂ ਦੀ ’ਆਪ’ ’ਚ ਸ਼ਮੂਲੀਅਤ ਕਰਵਾਉਣ ਸਮੇਂ ਆਖਿਆ ਕਿ ਜੋ ਵੀ ਸਿਆਸੀ ਆਗੂ ਜਾਂ ਵਰਕਰ ਜਾਂ ਆਮ ਲੋਕ ਪੰਜਾਬ ਦੀ ਭਲਾਈ ਲਈ ਕੰਮ ਕਰਨਾ ਚਾਹੁੰਦਾ ਹੈ ਆਮ ਆਦਮੀ ਪਾਰਟੀ ਉਸ ਦਾ ਸਵਾਗਤ ਕਰਦੀ ਹੈ। ਇਸ ਮੌਕੇ ਉਨ੍ਹਾਂ ਸਵਾਲ ਦੇ ਜਵਾਬ’ਚ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਪੰਜਾਬ ਦਾ ਅਤੇ ਪੰਜਾਬੀ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੀ ਗ਼ਲਤੀ ਨੂੰ ਸੁਧਾਰਦੇ ਇਸ ਵਾਰ ਚੋਣਾਂ ਤੋਂ ਪਹਿਲਾਂ ਜਲਦੀ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰ ਦਿੱਤਾ ਜਾਵੇਗਾ। ਇਸ ਮੌਕੇ ਨਵਦੀਪ ਸਿੰਘ ਸੰਘਾ ਹਲਕਾ ਇੰਚਾਰਜ ਮੋਗਾ, ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ, ਜਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ, ਸਾਬਕਾ ਵਿਧਾਇਕ ਨਰੇਸ਼ ਕਟਾਰੀਆ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਤੋਂ ਇਲਾਵਾ ਆਪ ਦੀ ਸਮੁੱਚੀ ਲੀਡਰਸ਼ਿਪ ਇਸ ਮੌਕੇ ਹਾਜਰ ਸੀ।

LEAVE A REPLY

Please enter your comment!
Please enter your name here