ਭਾਈ ਰੂਪਾ: ਚੇਅਰਪਰਸਨ ਬੀਬੀ ਕਰਤਾਰ ਕੌਰ ਤੇ ਉੱਪ ਚੇਅਰਪਰਸਨ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚੱਲ ਰਹੀ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਸੁਮਨ ਸ਼ਰਮਾ ਅਤੇ ਡਾਇਰੈਕਟਰ ਸਰਬਪਾਲ ਸ਼ਰਮਾ ਨੇ ਬੱਚਿਆਂ ਨੂੰ ਵਿਸ਼ਵ ਧਰਤੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਵਿਸ਼ਵ ਧਰਤੀ ਦਿਵਸ ਸਬੰਧੀ ਵਿਦਿਆਰਥੀਆਂ ਦੇ ਪੇਂਟਿੰਗ, ਭਾਸ਼ਣ ਅਤੇ ਕਵਿਤਾ ਮੁਕਾਬਲੇ ਵੀ ਕਰਵਾਏ ਗਏ। ਪ੍ਰਿੰਸੀਪਲ ਸੁਮਨ ਸ਼ਰਮਾ ਤੇ ਡਾਇਰੈਕਟਰ ਸਰਬਪਾਲ ਸ਼ਰਮਾ ਨੇ ਬੱਚਿਆਂ ਨੂੰ ਫੁੱਲਦਾਰ ਅਤੇ ਫ਼ਲਦਾਰ ਪੌਦੇ ਵੰਡੇ ਗਏ। ਇਸ ਮੌਕੇ ਜਨਰਲ ਸਕੱਤਰ ਜਗਸੀਰ ਸਿੰਘ ਸਿੱਧੂ, ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਰਜਨੀ ਗੁਪਤਾ, ਅਮਰੀਕ ਸਿੰਘ, ਰਾਜਵਿੰਦਰ ਕੌਰ, ਕਰਮਜੀਤ ਕੌਰ, ਰਣਦੀਪ ਕੌਰ, ਰਮਨਦੀਪ ਕੌਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

The publish ਅਕੈਡਮੀ ਵਿੱਚ ਬੱਚਿਆਂ ਨੂੰ ਪੌਦੇ ਵੰਡੇ appeared first on Punjabi Tribune.

LEAVE A REPLY

Please enter your comment!
Please enter your name here