ਨਵੀਂ ਦਿੱਲੀ, 25 ਫਰਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਕਾਰਨ ਅਗਲੇ ਤਿੰਨ ਮਹੀਨਿਆਂ ਤੱਕ ਮਨ ਕੀ ਬਾਤ ਨਹੀਂ ਹੋਵੇਗੀ। ਉਨ੍ਹਾਂ ਇਸ ਪ੍ਰੋਗਰਾਮ ਵਿਚ ਔਰਤ ਸ਼ਕਤੀਕਰਨ ’ਤੇ ਜ਼ੋਰ ਦਿੰਦਿਆਂ ਔਰਤਾਂ ਵੱਲੋਂ ਨਵੇਂ ਰਿਕਾਰਡ ਕਾਇਮ ਕਰਨ ਦੀਆਂ ਮਿਸਾਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਅੱਜ ਔਰਤਾਂ ਹਰ ਕੰਮ ਮੋਹਰੀ ਹੋ ਕੇ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਰਿਆਦਾ ਦਾ ਪਾਲਣ ਕਰਦੇ ਹੋਏ ਇਸ ਪ੍ਰੋਗਰਾਮ ਦਾ ਪ੍ਰਸਾਰਨ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਰੁਕ ਰਿਹਾ ਹੈ ਪਰ ਦੇਸ਼ ਰੋਜ਼ਾਨਾ ਨਵੇਂ ਮਾਅਰਕੇ ਮਾਰ ਰਿਹਾ ਹੈ ਤੇ ਇਹ ਮਾਅਰਕੇ ਨਹੀਂ ਰੁਕਣਗੇ।

LEAVE A REPLY

Please enter your comment!
Please enter your name here