ਨਵੀਂ ਦਿੱਲੀ, 19 ਮਾਰਚ

ਇਥੋਂ ਦੀ ਅਦਾਲਤ ਨੇ ਦਿੱਲੀ ਆਬਕਾਰੀ ਮਾਮਲੇ ’ਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪਰੈਲ ਤੱਕ ਵਧਾ ਦਿੱਤੀ ਹੈ। ‘ਆਪ’ ਨੇਤਾ ਅਤੇ ਦਿੱਲੀ ਦਾ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਸੁਣਵਾਈ ਲਈ ਇਥੇ ਅਦਾਲਤ ‘ਚ ਪੱਜਿਆ। ਸੀਬੀਆਈ ਨੇ ਸੋਮਵਾਰ ਨੂੰ ਦਿੱਲੀ ਦੀ ਅਦਾਲਤ ਵਿੱਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ। ਸੀਬੀਆਈ ਨੇ ਕਿਹਾ ਕਿ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ ਅਤੇ ਮੁਲਜ਼ਮ ਇਸ ਵਿੱਚ ਰੁਕਾਵਟ ਪਾ ਸਕਦੇ ਹਨ।

LEAVE A REPLY

Please enter your comment!
Please enter your name here