ਪੱਤਰ ਪ੍ਰੇਰਕ

ਕੁਰਾਲੀ, 26 ਅਪਰੈਲ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਸ਼ਹਿਰ ਦੀ ਰੂਪਨਗਰ ਰੋਡ ’ਤੇ ਬਣੀ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਖਰੀਦ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ। ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿੱਚ ਪਹਿਲੀ ਵਾਰ ਪੁੱਜੇ ਬੀਬਾ ਮਾਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਸਵਾਗਤ ਕੀਤਾ। ਮੰਤਰੀ ਨੇ ਮੰਡੀ ਵਿੱਚ ਫ਼ਸਲ ਵੇਚਣ ਸਮੇਂ ਕਿਸਾਨਾਂ ਤੇ ਆੜ੍ਹਤੀਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਬੀਬਾ ਮਾਨ ਨੇ ਭਰੋਸਾ ਦਿੱਤਾ ਕਿ ‘ਆਪ’ ਸਰਕਾਰ ਵੱਲੋਂ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੰਡੀ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਣਾ ਹਰੀਸ਼ ਕੁਮਾਰ, ਕੌਂਸਲਰ ਬਹਾਦਰ ਸਿੰਘ ਓਕੇ, ਨੰਦੀਪਾਲ ਬਾਂਸਲ ਆਦਿ ਵੱਡੀ ਗਿਣਤੀ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here