ਟ੍ਰਿਬਿਊਨ ਨਿਊਜ਼ ਸਰਵਿਸ

ਸੋਨਿਤਪੁਰ (ਅਸਾਮ), 13 ਅਪਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਸਾਮ ਦੇ ਸੋਨਿਤਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਰਿਸ਼ੀ ਰਾਜ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਉਨ੍ਹਾਂ ਅਸਾਮ ਦੇ ਲੋਕਾਂ ਨੂੰ ਬਦਲਾਅ ਲਈ ਝਾੜੂ ਦਾ ਬਟਨ ਦਬਾਉਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ 2026 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਸੂਬੇ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ, ‘‘ਤੁਸੀਂ ਮੇਰੇ ਕੋਲੋਂ ਲਿਖ ਕੇ ਲੈ ਲਵੋ, ‘ਆਪ’ 2026 ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਮਗਰੋਂ ਅਸਾਮ ਵਿੱਚ ਸਰਕਾਰ ਬਣਾਵੇਗੀ।’’

LEAVE A REPLY

Please enter your comment!
Please enter your name here