ਗੁਹਾਟੀ/ਰੰਗੀਆ, 12 ਅਪਰੈਲ
ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ(ਆਈਆਈਟੀ) ਗੁਹਾਟੀ ਦੇ ਦੂਜੇ ਸਮੈਸਟਰ ਦੇ ਵਿਦਿਆਰਥੀ ਦੀ ਉਸ ਦੇ ਹੋਸਟਲ ਦੇ ਕਮਰੇ ਵਿੱਚ ਲਾਸ਼ ਮਿਲੀ। ਵਿਦਿਆਰਥੀ ਦੀ ਲਾਸ਼ ਬੁੱਧਵਾਰ ਨੂੰ ਦਿਹਿੰਗ ਦੇ ਹੋਸਟਲ ਦੇ ਕਮਰੇ ਵਿੱਚ ਲਟਕਦੀ ਮਿਲੀ। ਕਮਰੇ ‘ਚੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਵਿਦਿਆਰਥੀ ਨੇ ਆਪਣੇ ਸੁਸਾਈਡ ਨੋਟ ਵਿੱਚ ਲਿਖਿਆ ਹੈ ਕਿ ਉਸ ਦੀ ਮੌਤ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ। ਪੁਲੀਸ ਮੁਤਾਬਕ ਪਹਿਲੀ ਨਜ਼ਰੇ ਅਜਿਹਾ ਨਹੀਂ ਲੱਗਦਾ ਕਿ ਇਸ ਵਿੱਚ ਕੋਈ ਗੜਬੜੀ ਹੈ।ਵਿਦਿਆਰਥੀ ਦੀ ਲਾਸ਼ ਨੂੰ ਮਾਪਿਆਂ ਹਵਾਲੇ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਿਹਾਰ ਦੇ ਸਮਸਤੀਪੁਰ ਵਾਸੀ ਸੌਰਭ ਵਜੋਂ ਹੋਈ ਹੈ। ਉਹ ਕੰਪਿਊਟਰ ਵਿਗਿਆਨ ਵਿਭਾਗ ’ਚ ਪੜਦਾ ਸੀ।

The publish ਆਈਆਈਟੀ ਗੁਹਾਟੀ ’ਚ ਵਿਦਿਆਰਥੀ ਨੇ ਖ਼ੁਦਕੁਸ਼ੀ ਕੀਤੀ appeared first on Punjabi Tribune.

LEAVE A REPLY

Please enter your comment!
Please enter your name here