ਨਵੀਂ ਦਿੱਲੀ, 2 ਅਪਰੈਲ

ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਦਾ ਰਾਜਸਥਾਨ ਰਾਇਲਜ਼ ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ ਦਾ ਘਰੇਲੂ ਮੈਚ ਮੰਗਲਵਾਰ ਨੂੰ ਤੈਅ ਸਮੇਂ ਤੋਂ ਇਕ ਦਿਨ ਪਹਿਲਾਂ 16 ਅਪਰੈਲ ਨੂੰ ਕਰਵਾਉਣ ਦਾ ਫੈਸਲਾ ਕੀਤਾ ਗਿਆ, ਜਦਕਿ ਗੁਜਰਾਤ ਟਾਈਟਨਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਅਹਿਮਦਾਬਾਦ ਵਿੱਚ ਹੋਣ ਵਾਲੇ ਮੈਚ ਨੂੰ ਵੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਬਦਲ ਦਿੱਤਾ ਹੈ। ਬੀਸੀਸੀਆਈ ਨੇ ਅਜਿਹਾ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ। ਬੀਸੀਸੀਆਈ ਨੇ ਬਿਆਨ ਵਿੱਚ ਕਿਹਾ, ‘17 ਅਪਰੈਲ ਨੂੰ ਕੋਲਕਾਤਾ ਦੇ ਈਡਨ ਗਾਰਡਨ ਵਿੱਚ ਹੋਣ ਵਾਲਾ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੈਚ ਹੁਣ ਇੱਕ ਦਿਨ ਪਹਿਲਾਂ 16 ਅਪਰੈਲ  ਨੂੰ ਹੋਵੇਗਾ। ਅਹਿਮਦਾਬਾਦ ਦੇ ਨਰਿੰਦਰ ਮੋਦੀ ਇਹ ਸਟੇਡੀਅਮ ਜਿਥੇ ਪਹਿਲਾਂ 16 ਅਪਰੈਲ ਨੂੰ ਗੁਜਰਾਤ ਟਾਈਟਨਜ਼ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਮੈਚ ਦੀ ਹੋਣਾ ਸੀ ਹੁਣ 17 ਅਪਰੈਲ ਨੂੰ ਹੋਵੇਗਾ।

LEAVE A REPLY

Please enter your comment!
Please enter your name here