ਚੇਨੱਈ, 12 ਮਈ

ਕਪਤਾਨ ਰੁਤੂਰਾਜ ਗਾਇਕਵਾੜ (ਨਾਬਾਦ 42) ਅਤੇ ਤੇਜ਼ ਗੇਂਦਬਾਜ਼ ਸਿਮਰਜੀਤ ਸਿੰਘ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਮੌਜੂਦਾ ਚੈਂਪੀਅਨ ਚੇਨੱਈ ਸੁਪਰ ਕਿੰਗਜ਼ (ਸੀਐੱਸਕੇ) ਨੇ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਵਿੱਚ ਰਾਜਸਥਾਨ ਰੌਇਲਜ਼ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਇਸ ਤਰ੍ਹਾਂ ਚੇਨੱਈ ਦੀਆਂ ਪਲੇਆਫ਼ ਲਈ ਕੁਆਲੀਫਾਈ ਕਰਨ ਦੀਆਂ ਉਮੀਦਾਂ ਬਰਕਰਾਰ ਹਨ। ਰਾਜਸਥਾਨ ਵੱਲੋਂ ਦਿੱਤਾ 142 ਦੌੜਾਂ ਦਾ ਟੀਚਾ ਚੇਨੱਈ ਨੇ 18.2 ਓਵਰਾਂ ਵਿੱਚ ਪੰਜ ਵਿਕਟਾਂ ’ਤੇ 145 ਦੌੜਾਂ ਬਣਾ ਕੇ ਪੂਰਾ ਕਰ ਲਿਆ।

LEAVE A REPLY

Please enter your comment!
Please enter your name here