ਪੱਤਰ ਪ੍ਰੇਰਕ

ਜੰਡਿਆਲਾ ਗੁਰੂ 19 ਫਰਵਰੀ

ਇਥੋਂ ਨਜ਼ਦੀਕੀ ਜੀਟੀ ਰੋਡ ਉਪਰ ਸਥਿਤ ਨਿਜਰਪੁਰਾ ਟੌਲ ਪਲਾਜ਼ਾ ਵਿਖੇ ਕਿਸਾਨਾਂ ਨੇ ਅੱਜ ਵੀ ਟੌਲ ਪਲਾਜ਼ਾ ਉਥੋਂ ਲੰਘਣ ਵਾਲੇ ਵਾਹਨਾਂ ਵਾਸਤੇ ਟੌਲ ਮੁਕਤ ਰੱਖਿਆ ਗਿਆ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਪ੍ਰਧਾਨ ਦਿਲਬਾਗ ਸਿੰਘ ਰਾਜੇਵਾਲ ਅਤੇ ਕਿਸਾਨ ਆਗੂ ਹਰਜਿਤ ਸਿੰਘ ਝੀਤਾ ਨੇ ਕਿਹਾ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਕਿਸਾਨਾਂ ਨਾਲ ਕੀਤੇ ਗਏ ਅਣਮਨੁੱਖੀ ਸਲੂਕ ਦੇ ਰੋਸ ਵਿੱਚ ਕਿਸਾਨ ਜਥੇਬੰਦੀਆਂ ਵਾਲੀ ਆਉਂਦੀ 21 ਫਰਵਰੀ ਤੱਕ ਲੋਕਾਂ ਲਈ ਟੌਲ ਮੁਫ਼ਤ ਰੱਖਿਆ ਜਾਵੇਗਾ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਜਿੰਨੀ ਜਲਦੀ ਹੋ ਸਕੇ ਉਨ੍ਹਾਂ ਨੂੰ ਸਵੀਕਾਰ ਕੀਤਾ ਜਾਣਾ ਚਾਹੀਦਾ ਹੈ, ਨਹੀਂ ਤਾਂ ਕਿਸਾਨ ਸੰਘਰਸ਼ ਨੂੰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ, ਗੁਰਦਿਆਲ ਸਿੰਘ, ਗੁਰਜੰਟ ਸਿੰਘ, ਬਲਦੇਵ ਸਿੰਘ ਨਵਾਂ ਕੋਟ, ਹਰਦੇਵ ਸਿੰਘ ਨਿੱਜਰਪੁਰਾ, ਪ੍ਰਦੀਪ ਸਿੰਘ ਸੋਨੀ, ਪਰਮਜੀਤ ਸਿੰਘ ਸੇਠ, ਗੁਰਦੇਵ ਸਿੰਘ, ਅਮਰੀਕ ਸਿੰਘ, ਕੁਲਵਿੰਦਰ ਸਿੰਘ, ਮੁਖਤਿਆਰ ਸਿੰਘ, ਗੁਰਦਿਆਲ ਸਿੰਘ, ਸਾਹਿਬ ਸਿੰਘ, ਸੂਬਾ ਸਿੰਘ, ਦਿਆਲ ਸਿੰਘ ਅਤੇ ਹੋਰ ਬਹੁਤ ਸਾਰੇ ਕਿਸਾਨ ਮੌਜੂਦ ਸਨ।

LEAVE A REPLY

Please enter your comment!
Please enter your name here