ਨਵੀਂ ਦਿੱਲੀ, 21 ਮਾਰਚ

ਭਾਜਪਾ ਨੇ ਬੈਂਕ ਖਾਤਿਆਂ ਨੂੰ ‘ਫ੍ਰੀਜ਼’ ਕਰਨ ਦੇ ਕਾਂਗਰਸ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਦਾਅਵਾ ਕੀਤਾ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਵਿੱਚ ਆਪਣੀ ਹਾਰ ਦੇ ਮੱਦੇਨਜ਼ਰ ਨਿਰਾਸ਼ ਹੋ ਕੇ ਬਹਾਨੇ ਬਣਾ ਰਹੀ ਹੈ। ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਰਵੀ ਸ਼ੰਕਰ ਪ੍ਰਸਾਦ ਨੇ ਇਸ ਮੁੱਦੇ ’ਤੇ ਪਾਰਟੀ ਨੇਤਾਵਾਂ ਉਪਰ ਝੂਠ ਬੋਲਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਗ਼ੈਰ-ਜ਼ਿੰਮੇਵਾਰਾਨਾ ਟਿੱਪਣੀਆਂ ਨਾਲ ਵਿਸ਼ਵ ਪੱਧਰ ’ਤੇ ਭਾਰਤੀ ਲੋਕਤੰਤਰ ਨੂੰ ਸ਼ਰਮਸਾਰ ਕੀਤਾ ਹੈ।

LEAVE A REPLY

Please enter your comment!
Please enter your name here