ਨਵੀਂ ਦਿੱਲੀ, 18 ਫਰਵਰੀ

ਇੰਡੀਆ ਗੱਠਜੋੜ ’ਚ ਸਭ ਕੁਝ ਠੀਕ ਨਾ ਹੋਣ ਦੀਆਂ ਅਫਵਾਹਾਂ ਨੂੰ ਨਕਾਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਖਿਆ ਕਿ ‘ਆਪ’ ਅਤੇ ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ‘ਫ਼ੈਸਲਾ ਆਪਸੀ ਸਹਿਮਤੀ’ ਨਾਲ ਲਿਆ ਹੈ ਅਤੇ ਉਨ੍ਹਾਂ ਵਿਚਾਲੇ ਕੋਈ ਮੱਤਭੇਦ ਨਹੀਂ ਹਨ। ਕੇਜਰੀਵਾਲ ਨੇ ਅੱਜ ਦੁਪਹਿਰ ਦੇ ਖਾਣੇ ’ਤੇ ਕਾਂਗਰਸੀ ਨੇਤਾ ਮਨੂ ਸਿੰਘਵੀ ਨਾਲ ਮੁਲਾਕਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ‘ਆਪ’ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦੇ ਫ਼ੈਸਲੇ ਸਬੰਧੀ ਸਵਾਲ ਬਾਰੇ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਇਹ ਫ਼ੈਸਲਾ ਆਪਸੀ ਸਹਿਮਤੀ ਨਾਲ ਲਿਆ ਗਿਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ‘ਆਪ’ ਵੱਲੋਂ ਦਿੱਲੀ ’ਚ ਕਾਂਗਰਸ ਨਾਲ ਸੀਟਾਂ ਦੀ ਵੰਡ ਬਾਰੇ ਗੱਲਬਾਤ ਚੱਲ ਰਹੀ ਹੈ ਕਿਉਂਕਿ ਅਜਿਹਾ ਨਾ ਹੋਣ ਨਾਲ ਭਾਜਪਾ ਲਈ ਰਾਹ ਸੁਖਾਲਾ ਹੋ ਜਾਵੇਗਾ। -ਆਈਏਐੱਨਐੱਸ

LEAVE A REPLY

Please enter your comment!
Please enter your name here