ਤਰਨ ਤਾਰਨ, 11 ਫਰਵਰੀ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ‘ਆਪ’ ਤੋਂ ਡਰੀ ਹੋਈ ਹੈ ਅਤੇ ਉਹ ਇਸ ਨੂੰ ਬਦਨਾਮ ਕਰ ਕੇ ਖ਼ਤਮ ਕਰਨਾ ਚਾਹੁੰਦੀ ਹੈ। ਉਹ ਪੰਜਾਬ ਸਰਕਾਰ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਇੱਕ ਨਿੱਜੀ ਕੰਪਨੀ ਤੋਂ ਬਿਜਲੀ ਪਲਾਂਟ ਖ਼ਰੀਦਣ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕੇਂਦਰ ’ਤੇ ‘ਆਪ’ ਦੀ ਅਗਵਾਈ ਵਾਲੇ ਪੰਜਾਬ ਦੇ ਅੱਠ ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕਣ ਦਾ ਦੋਸ਼ ਵੀ ਲਾਇਆ। ਕੇਜਰੀਵਾਲ ਨੇ ਕਿਹਾ, ‘‘ਅੱਜ ਭਾਜਪਾ ਸਿਰਫ਼ ਇੱਕ ਪਾਰਟੀ ਤੋਂ ਡਰੀ ਹੋਈ ਹੈ। ਉਹ ਹੈ ‘ਆਪ’। ‘ਆਪ’ ਉਸ ਨੂੰ ਸੌਣ ਨਹੀਂ ਦੇ ਰਹੀ।’’

LEAVE A REPLY

Please enter your comment!
Please enter your name here